ਪੰਜਾਬ, 25 ਮਈ 2026: ਪੰਜਾਬ ਪੁਲਿਸ ਨੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ 125ਵੇਂ ਦਿਨ, ਅੱਜ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ 519 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਦੇ ਮੁਤਾਬਕ 125ਵੇਂ ਦਿਨ, ਪੁਲਿਸ ਟੀਮਾਂ ਨੇ 258 ਵਿਅਕਤੀਆਂ ਨੂੰ ਨੌਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 31,957 ਹੋ ਗਈ ਹੈ। ਇਸ ਤੋਂ ਇਲਾਵਾ, 62 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 22 ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ।
ਪੰਜਾਬ ਪੁਲਿਸ ਨੇ ਕਿਹਾ ਕਿ ਲੋਕ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਦੀ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਦੇ ਸਕਦੇ ਹਨ |
ਪੰਜਾਬ ਪੁਲਿਸ ਦੇ ਮੁਤਾਬਕ ਨਸ਼ਾ ਵਿਰੋਧੀ ਮੁਹਿੰਮ, “ਨਸ਼ਿਆਂ ਵਿਰੁੱਧ ਜੰਗ” ਨੂੰ 450ਵੇਂ ਦਿਨ ਜਾਰੀ ਰੱਖਦੇ ਹੋਏ, ਪੁਲਿਸ ਟੀਮਾਂ ਨੇ ਅੱਜ 50 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ 1.5 ਕਿਲੋਗ੍ਰਾਮ ਹੈਰੋਇਨ, 580 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 1,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 450 ਦਿਨਾਂ ‘ਚ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 65,481 ਹੋ ਗਈ ਹੈ। ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ।
Read More: ਪੰਜਾਬ ਪੁਲਿਸ ਨੇ ਭਾਰਤ-ਪਾਕਿਸਤਾਨ ਸਰਹੱਦ ਪਾਰ ਤੋਂ ਆਏ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ




