29 ਜੂਨ 2025: ਪੰਜਾਬ ਸਰਕਾਰ (punjab sarkar) ਨੇ ਡਿਊਟੀ ਵਿੱਚ ਲਾਪ੍ਰਵਾਹੀ ਅਤੇ ਗੈਰ-ਜ਼ਿੰਮੇਵਾਰੀ ਦੇ ਦੋਸ਼ਾਂ ਹੇਠ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ ਹੈ। ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਡਿਊਟੀ ਵਿੱਚ ਲਾਪਰਵਾਹੀ ਅਤੇ ਗੈਰ-ਜ਼ਿੰਮੇਵਾਰੀ ਦੇ ਦੋਸ਼ਾਂ ਹੇਠ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ ਹੈ।
ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ 26 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀ (duty) ਵਿੱਚ ਲਾਪਰਵਾਹੀ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਪੰਜਾਬ ਦੀਆਂ ਜੇਲ੍ਹਾਂ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਸੁਨੇਹਾ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ, ਦੁਰਵਿਵਹਾਰ, ਅਨੁਸ਼ਾਸਨਹੀਣਤਾ, ਡਿਊਟੀ ਤੋਂ ਗੈਰਹਾਜ਼ਰੀ ਅਤੇ ਕੈਦੀਆਂ ਨਾਲ ਅਣਉਚਿਤ ਗੱਲਬਾਤ ਵਰਗੀਆਂ ਗਤੀਵਿਧੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੰਤਰੀ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਅਧਿਕਾਰੀਆਂ ਅਤੇ ਸਟਾਫ਼ ਵਿਚ ਇਕਬਾਲ ਸਿੰਘ ਬਰਾੜ (ਸੁਪਰਡੈਂਟ, ਜ਼ਿਲ੍ਹਾ ਜੇਲ੍ਹ ਮਾਨਸਾ), ਮਨਿੰਦਰ ਪਾਲ ਚੀਮਾ (ਡਿਪਟੀ ਸੁਪਰਡੈਂਟ, ਕੇਂਦਰੀ ਜੇਲ੍ਹ ਲੁਧਿਆਣਾ), ਅਨਿਲ ਭੰਡਾਰੀ (ਡਿਪਟੀ ਸੁਪਰਡੈਂਟ, ਬੋਰਸਟਲ ਜੇਲ੍ਹ ਲੁਧਿਆਣਾ), ਸੰਦੀਪ ਬਰਾੜ (ਡਿਪਟੀ ਸੁਪਰਡੈਂਟ, ਕੇਂਦਰੀ ਜੇਲ੍ਹ ਲੁਧਿਆਣਾ), ਯੰਗ ਸਿੰਘ ਬਰਾੜ (ਡਿਪਟੀ ਸੁਪਰਡੈਂਟ, ਕੇਂਦਰੀ ਜੇਲ੍ਹ ਲੁਧਿਆਣਾ) ਸ਼ਾਮਲ ਹਨ।
ਫਿਰੋਜ਼ਪੁਰ), ਵਾਰਡਰ ਹਰਭੁਪਿੰਦਰ ਸਿੰਘ ਤੇ ਸਿਕੰਦਰ ਸਿੰਘ (ਗੋਇੰਦਵਾਲ ਸਾਹਿਬ), ਬਿਕਰਮਜੀਤ ਸਿੰਘ ਤੇ ਵਿਜੇ ਪਾਲ ਸਿੰਘ (ਅੰਮ੍ਰਿਤਸਰ), ਜਤਿੰਦਰ ਸਿੰਘ, ਰਵੀ, ਦੀਪਕ ਰਾਏ, ਕਿਰਨਜੀਤ ਸਿੰਘ, ਪ੍ਰਿਥੀਪਾਲ ਸਿੰਘ ਤੇ ਸਤਨਾਮ ਸਿੰਘ (ਕਪੂਰਥਲਾ), ਸਤਨਾਮ ਸਿੰਘ ਤੇ ਮਨਦੀਪ ਸਿੰਘ (ਹੁਸ਼ਿਆਰਪੁਰ), ਮਨਿੰਦਰ ਸਿੰਘ ਰਣਬੀਰ ਸਿੰਘ (ਹੁਸ਼ਿਆਰਪੁਰ), ਮਲਿਕ ਰਣਬੀਰ ਸਿੰਘ, ਅਰੁਣਦੀਪ ਸਿੰਘ, ਅਰੁਣਦੀਪ ਸਿੰਘ (ਹੁਸ਼ਿਆਰਪੁਰ) ਤੋਂ ਇਲਾਵਾ ਵਾਰਡਨ ਦੇ ਪ੍ਰਧਾਨ ਸ. ਬਲਵੀਰ ਸਿੰਘ ਅਤੇ ਸੁਖਪ੍ਰੀਤ ਸਿੰਘ (ਮਾਨਸਾ), ਸਤਨਾਮ ਸਿੰਘ (ਨਾਭਾ), ਗਗਨਦੀਪ ਸਿੰਘ (ਬਠਿੰਡਾ) ਅਤੇ ਅਨਮੋਲ ਵਰਮਾ (ਪਠਾਨਕੋਟ)।
ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਚੰਗਾ ਸ਼ਾਸਨ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਡਿਊਟੀ ਵਿੱਚ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਡਿਊਟੀ ਇਮਾਨਦਾਰੀ, ਮਿਹਨਤ ਅਤੇ ਨਿਯਮਾਂ ਅਨੁਸਾਰ ਨਿਭਾਉਣ ਨੂੰ ਯਕੀਨੀ ਬਣਾਉਣ।
Read More: Central Jail: ਗੁਰਦਾਸਪੁਰ ਜੇਲ ‘ਚ ਹੋਈ ਲੜਾਈ ਦੇ ਮਾਮਲੇ ‘ਚ 13 ਹਵਾਲਾਤੀਆਂ ਖਿਲਾਫ ਮਾਮਲਾ ਦਰਜ