ਚੰਡੀਗੜ੍ਹ 05 ਮਈ 2022: ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ 50 ਦਿਨ ਪੂਰੇ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸੂਬੇ ਦੇ ਨੌਜਵਾਨਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ | ਸੀ ਐੱਮ ਭਗਵੰਤ ਮਾਨ ਵਲੋਂ ਅੱਜ ਯਾਨੀ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ ਹੋਰ ਵੱਡਾ ਐਲਾਨ ਕਰਦਿਆਂ 26,454 ਨੌਕਰੀਆਂ ਲਈ ਇਸ਼ਤਿਹਾਰ ਕਰਕੇ ਇਕ ਹੋਰ ਵਾਅਦਾ ਪੂਰਾ ਕੀਤਾ ਹੈ । ਇਸਦੇ ਨਾਲ ਹੀ ਇਸ਼ਤਿਹਾਰ ‘ਚ ਨੌਕਰੀ ਲਈ ਅਰਜ਼ੀ ਦੇਣ ਲਈ ਪੋਰਟਲ ਉਪਰ ਅਪਲਾਈ ਕਰਨ ਲਈ ਕਿਹਾ ਗਿਆ ਹੈ।
ਸੀ ਐੱਮ ਮਾਨ ਦਾ ਕਹਿਣਾ ਹੈ ਕਿ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੀ ਭਰਤੀ ਹੋਵੇਗੀ ਤੇ ਜਲਦ ਹੀ ਨੌਕਰੀਆਂ ਦੇ ਇਸ਼ਤਿਹਾਰ ਨਿਕਲਣਗੇ ਅਤੇ ਡਿਗਰੀ ਮੁਤਾਬਿਕ ਸਰਕਾਰ ਨੌਕਰੀ ਮਿਲੇਗੀ ਕੋਈ ਸਿਫ਼ਾਰਿਸ਼ ਜਾਂ ਰਿਸ਼ਵਤਖੋਰੀ ਨਹੀਂ ਚੱਲੇਗੀ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਕੀਤੀ ਗਈ ਸੀ, ਜਿਸ ‘ਚ ਵਿੱਤੀ ਮਾਮਲਿਆਂ ਸੰਬੰਧੀ ਕਈ ਅਹਿਮ ਫ਼ੈਸਲੇ ਲਏ ਗਏ।