Fazilka

ਫਾਜ਼ਿਲਕਾ ‘ਚ NDPS ਐਕਟ ਤਹਿਤ 27 ਮਾਮਲੇ ਕੀਤੇ ਦਰਜ, 31 ਜਣੇ ਗ੍ਰਿਫ਼ਤਾਰ

ਫਾਜ਼ਿਲਕਾ, 07 ਮਾਰਚ 2025: Fazilka News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪੁਲਿਸ ਨੇ ਅੰਤਰ-ਰਾਜੀ ਸਰਹੱਦ ‘ਤੇ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ। ਇਸ ਸਬੰਧੀ ਆਈ.ਜੀ. ਬਲਜੋਤ ਸਿੰਘ ਰਾਠੌਰ ਨੇ ਜ਼ਿਲ੍ਹੇ ਦਾ ਦੌਰਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ |

ਉਨ੍ਹਾਂ ਦੱਸਿਆ ਕਿ 1 ਮਾਰਚ ਨੂੰ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸਿਰਫ਼ ਛੇ ਦਿਨਾਂ ‘ਚ ਜ਼ਿਲ੍ਹੇ ‘ਚ ਐਨ.ਡੀ.ਪੀ.ਐਸ. ਐਕਟ ਤਹਿਤ 27 ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਥਾਣਿਆਂ ‘ਚ ਪੁਲਿਸ ਵੱਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਵਰਿੰਦਰ ਸਿੰਘ ਬਰਾੜ (Fazilka) ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਐਨਡੀਪੀਐਸ ਐਕਟ ਤਹਿਤ 31 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਕਈ ਤਰ੍ਹਾਂ ਦੇ ਨਸ਼ੇ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਸ਼ੁਰੂ ਕੀਤੇ ਮਿਸ਼ਨ ਸੀਲ ਤਹਿਤ ਰਾਜਸਥਾਨ ਸਰਹੱਦ ‘ਤੇ ਗੁਮਜਾਲ ਅਤੇ ਰਾਜਪੁਰਾ ਚੈੱਕ ਪੋਸਟਾਂ ‘ਤੇ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ, ਜਿੱਥੇ ਪੁਲਿਸ ਟੀਮਾਂ ਨੇ ਰਾਜਸਥਾਨ ਤੋਂ ਆਉਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਤੋਂ ਇਲਾਵਾ, ਪੁਲਿਸ ਵੱਖ-ਵੱਖ ਥਾਵਾਂ ‘ਤੇ ਨਾਕੇ ਲਗਾ ਕੇ ਨਿਰੰਤਰ ਨਜ਼ਰ ਰੱਖ ਰਹੀ ਹੈ।

Read More: ਨਸ਼ਿਆਂ ਤੋਂ ਕਮਾਏ ਪੈਸੇ ਨਾਲ ਖਰੀਦੀਆਂ ਜਾਇਦਾਦਾਂ ਨੂੰ ਕੀਤਾ ਜਾ ਰਿਹੈ ਜ਼ਬਤ: CM ਭਗਵੰਤ ਮਾਨ

Scroll to Top