ਮਾਨਸਾ, 12 ਜੁਲਾਈ 2024: ਮਾਨਸਾ (Mansa) ਜ਼ਿਲ੍ਹੇ ਦੇ ਪਿੰਡ ਕੋਟੜਾ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ 28 ਸਾਲਾ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਹਰਜਿੰਦਰ ਸਿੰਘ ਮਾਪਿਆਂ ਫੜਾ ਇਕਲੌਤਾ ਪੁੱਤਰ ਸੀ | ਅੱਖਾਂ ‘ਚ ਹੰਝੂ ਲੈ ਕੇ ਮ੍ਰਿਤਕ ਦੇਹ ਕੋਲ ਬੈਠੀ ਮਾਂ ਦਾ ਦੁੱਖ ਕਿਸੇ ਤੋਂ ਦੇਖਿਆ ਨਹੀਂ ਜਾ ਰਿਹਾ |
ਪਰਿਵਾਰ ਦਾ ਕਹਿਣਾ ਹੈ ਕਿ ਨਸ਼ੇ ਦੀ ਲਤ ਨੇ ਉਨ੍ਹਾਂ ਇੱਕਲੌਤੇ ਪੁੱਤਰ ਨੂੰ ਉਨ੍ਹਾਂ ਕੋਲੋਂ ਖੋਹ ਲਿਆ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦੀ ਓਵਰਡੋਜ਼ ਕਾਰਨ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ, ਪਰ ਸਰਕਾਰ ਅਤੇ ਪ੍ਰਸ਼ਾਸਨ ਕੁਝ ਨਹੀਂ ਕਰ ਰਿਹਾ | ਸਰਕਾਰ ਅਤੇ ਪ੍ਰਸ਼ਾਸਨ ਨੂੰ ਚਾਹੀਦੇ ਕਿ ਉਹ ਨਸ਼ੇ ਨੂੰ ਖਤਮ ਕਰਨ ਤਾਂ ਜੋ ਨੌਜਵਾਨਾਂ ਨੂੰ ਬਚਾਇਆ ਜਾ ਸਕੇ | ਉਨ੍ਹਾਂ ਦਾ ਕਿਹਾ ਕਿ ਬਿਨਾਂ ਕਿਸੇ ਡਰ ਤੋਂ ਸੜਕਾਂ ‘ਤੇ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ |