Site icon TheUnmute.com

11 ਸਕੂਲਾਂ ਦੇ 290 ਵਿਦਿਆਰਥੀ ਤੇ 24 ਅਧਿਆਪਕਾਂ ਬਣੇ ਪੰਜਾਬ ਵਿਧਾਨ ਸਭਾ ਦੀਆਂ ਵਿਧਾਨਕ ਕਾਰਵਾਈਆਂ ਦੇ ਗਵਾਹ

Punjab Vidhan Sabha

ਚੰਡੀਗੜ੍ਹ, 04 ਸਤੰਬਰ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵਿਸ਼ੇਸ਼ ਉਪਰਾਲੇ ਤਹਿਤ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਅਤੇ ਵਿਧਾਨ ਸਭਾ ‘ਚ ਹੋਣ ਵਾਲੇ ਵਿਧਾਨਕ ਕੰਮਕਾਜ ਨੂੰ ਦੇਖਣ ਦਾ ਮੌਕਾ ਮਿਲਿਆ ਹੈ। ਇਸ ਉਪਰਾਲੇ ਨਾਲ ਪੰਜਾਬ ਅਸੈਂਬਲੀ ਸੂਬੇ ਦੇ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣ ਗਈ ਹੈ।

ਪੰਜਾਬ ਦੀ 16ਵੀਂ ਵਿਧਾਨ ਸਭਾ (Punjab Vidhan Sabha) ਦੇ ਸੱਤਵੇਂ ਸੈਸ਼ਨ ਦੇ ਅੱਜ ਆਖਰੀ ਦਿਨ ਪੰਜਾਬ ਦੇ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕਾਂ ਨੇ ਪੰਜਾਬ ਵਿਧਾਨ ਸਭਾ ਦੀਆਂ ਵਿਧਾਨਕ ਕਾਰਵਾਈਆਂ ਨੂੰ ਦੇਖਿਆ। ਵਿਦਿਆਰਥੀਆਂ ਨੇ ਸੂਬੇ ਦੀ ਵਿਧਾਨਕ ਪ੍ਰਣਾਲੀ ਨੂੰ ਜਾਣਿਆ ਤੇ ਵੇਖਿਆ, ਉੱਥੇ ਹੀ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਦੇ ਰਾਜਨੀਤਿਕ ਆਗੂਆਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਦੇਖੀ ।

ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਸਫਲ ਆਗੂ ਬਣਨਗੇ। ਉਨ੍ਹਾਂ ਕਿਹਾ ਕਿ ਕਿਹਾ ਕਿ ਵਿਦਿਆਰਥੀ ਮਿਹਨਤ ਕਰਕੇ, ਆਪੋ-ਆਪਣੇ ਟੀਚਿਆਂ ਨੂੰ ਪ੍ਰਾਪਤ ਕਰਕੇ, ਸਮਾਜ ਤੇ ਸੂਬੇ ਦੀ ਭਲਾਈ ਲਈ ਵੱਡਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਉਹ ਸਫਲ ਵਿਅਕਤੀ ਬਣ ਜਾਣਗੇ, ਉੱਥੇ ਹੀ ਆਪਣੇ ਮਾਤਾ-ਪਿਤਾ ਦਾ ਨਾਮ ਵੀ ਚਮਕਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਦੇ ਮੌਕੇ ਭਵਿੱਖ ‘ਚ ਵੀ ਮਿਲਦੇ ਰਹਿਣਗੇ।

Exit mobile version