TheUnmute.com

ਗੈਂਗਸਟਰਾਂ-ਅਪਰਾਧੀਆਂ ਦੇ ਜਾਅਲੀ ਪਾਸਪੋਰਟ ਬਣਾ ਕੇ ਦੇਸ਼ ਤੋਂ ਭੱਜਣ ‘ਚ ਮਦਦ ਕਰਨ ਵਾਲੇ 3 ਗ੍ਰਿਫਤਾਰ

ਚੰਡੀਗੜ੍ਹ, 28 ਅਪ੍ਰੈਲ 2023: ਏਜੀਟੀਐਫ (AGTF) ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਗੈਂਗਸਟਰ-ਅਪਰਾਧੀਆਂ ਨੂੰ ਜਾਅਲੀ ਪਾਸਪੋਰਟ ਬਣਾ ਕੇ ਦੇਸ਼ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਕੀਤੇ ਗਏ ਅੰਤਰਰਾਜੀ ਇਮੀਗ੍ਰੇਸ਼ਨ/ਟ੍ਰੈਵਲ ਏਜੰਟਾਂ ਦੇ ਨਾਂ ਓਮਕਾਰ ਸਿੰਘ, ਸੁਖਜਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਹਨ।

ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਗਿਰੋਹ ਦੇ ਦਿੱਲੀ, ਯੂਪੀ, ਕੋਲਕਾਤਾ, ਗੁਜਰਾਤ ਅਤੇ ਮਹਾਰਾਸ਼ਟਰ ਨਾਲ ਸਬੰਧ ਸਨ। ਇਨ੍ਹਾਂ ਦੇ ਕਬਜ਼ੇ ‘ਚੋਂ ਬਦਮਾਸ਼ਾਂ ਦੇ ਜਾਅਲੀ ਪਾਸਪੋਰਟ ਬਰਾਮਦ ਹੋਏ ਹਨ। ਇਨ੍ਹਾਂ ਦੇ ਪੰਜ ਹੋਰ ਸਾਥੀਆਂ ਨੂੰ ਰਾਉਂਡਅੱਪ ਕੀਤਾ ਗਿਆ ਹੈ, ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਅਪਰਾਧੀਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Image

Exit mobile version