July 2, 2024 6:44 pm
school

ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ ‘ਚ ਕੁੜੀਆਂ ਨੇ ਮਾਰੀ ਬਾਜ਼ੀ

ਚੰਡੀਗੜ੍ਹ 28 ਜੂਨ 2022: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12 ਜਮਾਤ ਦੇ ਨਤੀਜਿਆਂ (12th Results) ਦਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਇਹਨਾਂ ਇਮਤਿਹਾਨਾਂ ‘ਚ ਫਿਰ ਤੋਂ ਕੁੜੀਆਂ ਨੇ ਬਾਜ਼ੀ ਮਾਰੀ ਹੈ। ਇਸ ਵਿੱਚ:

  • ਲੁਧਿਆਣਾ ਦੀ ਅਰਸ਼ਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।
  • ਮਾਨਸਾ ਦੀ ਅਰਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।
  • ਜੈਤੋ ਦੀ ਕੁਲਵਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

ਕੁੜੀਆਂ ਨੇ ਮਾਰੀ ਬਾਜ਼ੀ

ਤਿੰਨਾਂ ਨੇ ਹਿਊਮੈਨਟੀਜ਼ ਸਟਰੀਮ ਵਿਚ 99.40% ਨਾਲ ਪੰਜਾਬ ਬੋਰਡ ਦੀ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਤਿੰਨਾਂ ਕੁੜੀਆਂ ਨੇ 500 ਵਿਚੋਂ 497 ਅੰਕ ਪ੍ਰਾਪਤ ਕੀਤੇ ਹਨ। ਇਸ ਸਾਲ ਕਰੀਬ 3 ਲੱਖ ਵਿਦਿਆਰਥੀਆਂ ਨੇ 12ਵੀਂ ਦੀ ਬੋਰਡ ਦੀ ਪ੍ਰੀਖਿਆ ਦਿੱਤੀ। ਇਸ ਵਾਰ ਦੀ ਕੁੱਲ ਪਾਸ ਪ੍ਰਤੀਸ਼ਤ 96.96% ਰਹੀ।