Site icon TheUnmute.com

ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 3 ਜੀਆਂ ਦੀ ਕਾਰ ਹਾਦਸੇ ਮੌਤ,1 ਗੰਭੀਰ ਜ਼ਖਮੀ

ਮਾਤਾ ਵੈਸ਼ਨੋ ਦੇਵੀ

ਚੰਡੀਗੜ੍ਹ 04 ਜੂਨ 2022: ਜਲੰਧਰ-ਪਠਾਨਕੋਟ ਕੌਮੀ ਮਾਰਗ ‘ਤੇ ਗ੍ਰੇਟ ਪੰਜਾਬ ਪੈਲੇਸ ਖੱਖਾਂ ਨਜ਼ਦੀਕ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਇਸ ਹਾਦਸੇ ਦੌਰਾਨ ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਇੱਕੋ ਹੀ ਪਰਿਵਾਰ ਦੇ ਕਾਰ ਸਵਾਰ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਕਨਵਰ ਅੱਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ, ਜਦੋਂ ਉਹ ਖੱਖਾਂ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲਜਾ ਟਕਰਾਈ, ਜਿਸਦੇ ਕਾਰਨ ਕਾਰ ਬੁਰੀ ਤਰਾਂ ਨੁਕਸਾਨੀ ਗਈ ।

ਇਸ ਹਾਦਸੇ ‘ਚ ਕਨਵਰ ਅੱਗਰਵਾਲ ਦੀ ਪਤਨੀ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਨਵਰ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਸ ਦੌਰਾਨ ਇਨ੍ਹਾਂ ਨੂੰ ਸਥਾਨਕ ਲੋਕਾਂ ਨੇ ਕਾਫੀ ਜੱਦੋ-ਜਹਿਦ ਉਪਰੰਤ ਹਾਦਸਾ ਗ੍ਰਸਤ ਕਾਰ ‘ਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ। ਇੱਥੇ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ ਹੈ ।

Exit mobile version