ਤਰਨ ਤਾਰਨ ਜ਼ਿਮਨੀ ਚੋਣ

ਤਰਨ ਤਾਰਨ ਜ਼ਿਮਨੀ ਚੋਣ ਲਈ ਤੀਜੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ

ਤਰਨ ਤਾਰਨ, 15 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੀ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਤੀਜੇ ਦਿਨ 3 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਸੰਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਮੁਤਾਬਕ 21-ਤਰਨ ਤਾਰਨ ਸੀਟ ਲਈ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਅਤੇ ਕੰਚਨਪ੍ਰੀਤ ਕੌਰ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ 13 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਪਰ 13 ਅਤੇ 14 ਅਕਤੂਬਰ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਸੀ। ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ਼ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਤਾਰੀਖ਼ 24 ਅਕਤੂਬਰ, 2025 ਹੈ।

Read More: ਤਰਨ ਤਾਰਨ ਵਿਧਾਨ ਸਭਾ ਸੀਟ ‘ਤੇ 11 ਨਵੰਬਰ ਨੂੰ ਹੋਵੇਗੀ ਜ਼ਿਮਨੀ ਚੋਣ

Scroll to Top