ਲੁਧਿਆਣਾ ਪੱਛਮੀ ਜ਼ਿਮਨੀ ਚੋਣ

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਦੇ 5ਵੇਂ ਦਿਨ 3 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

ਲੁਧਿਆਣਾ, 30 ਮਈ 2025: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਦੇ ਪੰਜਵੇਂ ਦਿਨ ਕੁੱਲ ਤਿੰਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅੱਜ 64-ਲੁਧਿਆਣਾ ਪੱਛਮੀ ਸੀਟ ਤੋਂ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ ਅਤੇ ਕਾਵਿਆ ਅਰੋੜਾ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਆਜ਼ਾਦ ਉਮੀਦਵਾਰ ਚੰਦਨ ਨੇ ਵੀ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰ ਕੱਲ੍ਹ 31 ਮਈ ਨੂੰ ਵੀ ਦਾਖਲ ਕੀਤੇ ਜਾ ਸਕਦੇ ਹਨ, ਜਦੋਂ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਾਰੀਖ਼ 2 ਜੂਨ ਹੈ। ਨਾਮਜ਼ਦਗੀ ਪੱਤਰਾਂ ਦੀ ਜਾਂਚ 3 ਜੂਨ ਨੂੰ ਕੀਤੀ ਜਾਵੇਗੀ।

Read More: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ: ਸਿਬਿਨ ਸੀ

Scroll to Top