ਚੰਡੀਗੜ੍ਹ, 11 ਅਪ੍ਰੈਲ 2024: ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ ਗੁਨੇਵਾਲ ਹਵੇਲੀਆਂ ਦੇ 3 ਮੌਜੂਦਾ ਪੰਚਾਇਤ ਮੈਂਬਰਾਂ (Panchayat members) ਤੋ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਅਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉੱਨਾਂ ਦੱਸਿਆ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਏ ਹਨ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ।
ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਨਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿੱਲਿਆ ਹੈ। ਉਨਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ। ਉਨਾਂ ਕਿਹਾ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ (Panchayat members) ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਤੁਹਾਡਾ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।
ਹਰਭਜਨ ਸਿੰਘ ਨੇ ਦੱਸਿਆ ਦਿ ਪਿੰਡ ਗਨੇਵਾਲ ਹਵੇਲੀਆਂ ਦੇ ਗੁਰਦੇਵ ਸਿੰਘ, ਚਮਕੋਰ ਸਿੰਘ, ਗੁਰਜੰਟ ਸਿੰਘ, ਹਰਪਰੀਤ ਸਿੰਘ, ਹਰਜੋਤ singh, ਹਰਜੀਤ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਪਲਵਿੰਦਰ ਸਿੰਘ ਲਖਵਿੰਦਰ ਸਿੰਘ ਤੋਂ ਇਲਾਵਾ 100 ਤੋ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ। ਉਨਾਂ ਦੱਸਿਆ ਕਿ ਇਨਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬੱਲ ਮਿਲਿਆ ਹੈ ਅਤੇ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ।