ਚੰਡੀਗੜ੍ਹ , 23 ਮਾਰਚ 2023: ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ (IGP Sukhchain Singh Gill) ਨੇ ਪ੍ਰੈਸ ਕਾਨਫਰੰਸ ਦੌਰਾਨ ਅਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਮਾਮਲੇ ਵਿਚ ਹੁਣ ਤੱਕ 207 ਮੁਲਜ਼ਮ ਡਿਟੇਨ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਸਿਰਫ਼ 30 ਮੁਲਜ਼ਮਾਂ ਦੀ ਗ੍ਰਿਫਤਾਰੀਆਂ ਕੀਤੀ ਜਾਵੇਗੀ, ਇਨ੍ਹਾਂ ਦੇ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਹਨ ਅਤੇ ਬਾਕੀ 177 ਜਣਿਆਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਵਿੱਚ ਜੋ ਬੇਕਸੂਰ ਹਨ ਜਾਂ ਜਿਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ, ਉਨ੍ਹਾਂ ਸਭ ਨੂੰ ਚਿਤਾਵਨੀ ਦੇ ਕੇ ਰਿਹਾਅ ਕਰ ਦਿੱਤਾ ਜਾਵੇਗਾ | ਇਸਦੇ ਨਾਲ ਹੀ ਜਿਨ੍ਹਾਂ ਦੇ ਕੋਈ ਅਪਰਾਧਿਕ ਮਾਮਲਾ ਦਰਜ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |
ਉਨ੍ਹਾਂ ਨੇ ਕਿਹਾ ਕਿ ਲਾਡੋਵਾਲ ਦੇ ਲਾਗੇ ਪੁਰਾਣਾਂ ਪੁਲ ਪਾਰ ਕਰਕੇ ਅੰਮ੍ਰਿਤਪਾਲ ਸਿੰਘ ਉਹ ਪੰਜਾਬ ਤੋਂ ਭੱਜ ਕੇ ਹਰਿਆਣਾ ਚਲਾ ਗਿਆ ਸੀ। ਇਸ ਦੌਰਾਨ ਪੰਜਾਬ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇੱਕ ਬਲਜੀਤ ਕੌਰ ਨਾਂ ਦੀ ਮਹਿਲਾ ਨੂੰ ਹਿਰਾਸਤ ‘ਚ ਲਿਆ ਗਿਆ ਹੈ | ਪੁੱਛਗਿੱਛ ਦੌਰਾਨ ਦੱਸਿਆ ਕਿ ਅੰਮ੍ਰਿਤਪਾਲ 19 ਮਾਰਚ ਦੀ ਰਾਤ ਕੁਰੂਕਸ਼ੇਤਰ ਵਿੱਚ ਉਸਦੇ ਘਰ ਰੁਕਿਆ ਸੀ | ਇਹ ਮਹਿਲਾ ਢਾਈ ਸਾਲ ਤੋਂ ਪਪਲਪ੍ਰੀਤ ਨੂੰ ਜਾਣਦੀ ਸੀ |
ਉਨ੍ਹਾਂ ਨੇ ਕਿਹਾ ਇੱਕ ਸੀਸੀਟੀਵੀ ਫੋਟੈਜ ਸਾਹਮਣੇ ਆਈ ਹੈ, ਜਿਸ ਵਿੱਚ ਛੱਤਰੀ ਲੈ ਕੇ ਜਾਂਦਾ ਨਜ਼ਰ ਆਇਆ ਜਿਸਦੀ ਚਾਲ ਤੋਂ ਪਤਾ ਚੱਲਦਾ ਹੈ ਕਿ ਅੰਮ੍ਰਿਤਪਾਲ ਹੀ ਹੈ | ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਇਸ ਦ]ਸਹਿਯੋਗ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਹਾਲਾਤ ਕਾਬੂ ਹੇਠ ਹਨ | ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ |