POK 'ਚ ਪ੍ਰਦਰਸ਼ਨਕਾਰੀ

ਪਾਕਿਸਤਾਨ ਦੇ ਕਬਜ਼ੇ ਵਾਲੇ POK ‘ਚ ਪ੍ਰਦਰਸ਼ਨਕਾਰੀਆਂ ‘ਤੇ ਗੋ.ਲੀ.ਬਾ.ਰੀ, 30 ਜਣਿਆਂ ਦੀ ਮੌ.ਤ

ਪਾਕਿਸਤਾਨ, 29 ਜੁਲਾਈ 2026: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਇੱਕ ਟੀਵੀ ਇੰਟਰਵਿਊ ‘ਚ ਕਿਹਾ ਕਿ ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ‘ਚ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਭਾਰਤ ਵਾਂਗ ਹੀ ਪਾਕਿਸਤਾਨ ਦੇ ਦੁਸ਼ਮਣ ਮੰਨਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ।

ਆਸਿਫ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ‘ਚ ਪੁਲਿਸ ਗੋਲੀਬਾਰੀ ‘ਚ 30 ਪ੍ਰਦਰਸ਼ਨਕਾਰੀ ਮਾਰੇ ਗਏ ਸਨ ਅਤੇ 50 ਤੋਂ ਵੱਧ ਜ਼ਖਮੀ ਹੋ ਗਏ ਸਨ। ਸਾਂਝੀ ਆਵਾਮੀ ਐਕਸ਼ਨ ਕਮੇਟੀ (ਜੇਏਏਸੀ) ਨੇ ਉੱਥੇ ਚੋਣਾਂ ਦੇ ਵਿਰੋਧ ‘ਚ ਇੱਕ ਮਾਰਚ ਕੱਢਿਆ ਜਾ ਰਿਹਾ ਸੀ।

ਪ੍ਰਦਰਸ਼ਨਕਾਰੀ ਪੀਓਕੇ ਵਿਧਾਨ ਸਭਾ ‘ਚ 12 ਸ਼ਰਨਾਰਥੀ ਸੀਟਾਂ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ। ਹਿੰਸਾ ਤੋਂ ਬਾਅਦ, ਪਾਕਿਸਤਾਨ ਨੇ ਪੂਰੇ ਪੀਓਕੇ ;ਚ ਵਾਧੂ ਫੌਜਾਂ, ਅਰਧ ਸੈਨਿਕ ਬਲਾਂ ਅਤੇ ਹਥਿਆਰਬੰਦ ਕਾਂਸਟੇਬੁਲਰੀ ਤਾਇਨਾਤ ਕਰ ਦਿੱਤੀ ਹੈ। ਪੂਰੇ ਖੇਤਰ ;ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਮੰਗਲਵਾਰ ਨੂੰ, ਸਾਂਝੀ ਆਵਾਮੀ ਐਕਸ਼ਨ ਕਮੇਟੀ (ਜੇਏਏਸੀ) ਦੇ ਬੈਨਰ ਹੇਠ ਲਗਭਗ 5,000 ਲੋਕ ਰਾਵਲਕੋਟ ਤੋਂ ਮੁਜ਼ੱਫਰਾਬਾਦ ਵੱਲ ਮਾਰਚ ਕਰ ਰਹੇ ਸਨ। ਸੰਗਠਨ ਦਾ ਦੋਸ਼ ਹੈ ਕਿ ਸੁਰੱਖਿਆ ਬਲਾਂ ਨੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ।

ਹਾਲਾਂਕਿ, ਪਾਕਿਸਤਾਨੀ ਸਰਕਾਰ ਨੇ ਜੇਏਏਸੀ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪ੍ਰਦਰਸ਼ਨਕਾਰੀ ਆਧੁਨਿਕ ਹਥਿਆਰਾਂ ਨਾਲ ਲੈਸ ਸਨ ਅਤੇ ਉਨ੍ਹਾਂ ਨੇ ਪਹਿਲਾਂ ਸੁਰੱਖਿਆ ਬਲਾਂ ‘ਤੇ ਹਮਲਾ ਕੀਤਾ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ।

Read More: ਕੈਨੇਡੀਅਨ ਤੇ ਅਮਰੀਕੀ ਏਜੰਸੀਆਂ ਨੇ ਵੱਡੇ ਡਰੱਗ ਨੈੱਟਵਰਕ ਵਿਰੁੱਧ ਸਾਂਝਾ ਆਪ੍ਰੇਸ਼ਨ ਕੀਤਾ, ਨਸ਼ੀਲੇ ਪਦਾਰਥ ਜ਼ਬਤ

ਵਿਦੇਸ਼

Scroll to Top