Wheat

ਹਰਿਆਣਾ ਦੀਆਂ ਮੰਡੀਆਂ ‘ਚ 1 ਅਪ੍ਰੈਲ ਤੋਂ ਹੁਣ ਤੱਕ 31.52 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਚੰਡੀਗੜ੍ਹ, 17 ਅਪ੍ਰੈਲ 2025: ਹਰਿਆਣਾ ‘ਚ ਹਾੜੀ ਦੇ ਮੰਡੀਕਰਨ ਸੀਜ਼ਨ ਦੌਰਾਨ ਫ਼ਸਲ ਖਰੀਦ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ ਸੂਬੇ ਭਰ ‘ਚ ਕੁੱਲ 31.52 ਲੱਖ ਮੀਟ੍ਰਿਕ ਟਨ ਕਣਕ (Wheat) ਖਰੀਦੀ ਜਾ ਚੁੱਕੀ ਹੈ। ਇਸ ‘ਚੋਂ 8.59 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ।

ਹਰਿਆਣਾ ਸਰਕਾਰ ਦੇ ਮੁਤਾਬਕ ਹੁਣ ਤੱਕ 2 ਲੱਖ ਤੋਂ ਵੱਧ ਕਿਸਾਨਾਂ ਤੋਂ ਕਣਕ ਖਰੀਦੀ ਜਾ ਚੁੱਕੀ ਹੈ ਅਤੇ 1400 ਕਰੋੜ ਰੁਪਏ ਦੀ ਰਕਮ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਪਿਛਲੇ ਸਾਲ 16 ਅਪ੍ਰੈਲ ਤੱਕ, 18.24 ਲੱਖ ਮੀਟ੍ਰਿਕ ਟਨ ਕਣਕ (Wheat) ਦੀ ਖਰੀਦ ਕੀਤੀ ਸੀ।

ਹਰਿਆਣਾ ‘ਚ ਰਬੀ ਮਾਰਕੀਟਿੰਗ ਸੀਜ਼ਨ 2025-26 ਦੌਰਾਨ 15 ਮਾਰਚ ਤੋਂ ਸਰ੍ਹੋਂ ਦੀ ਖਰੀਦ ਸ਼ੁਰੂ ਹੋ ਗਈ ਹੈ। ਸਰ੍ਹੋਂ ਦੀ ਖਰੀਦ ਦਾ ਕੰਮ ਸੂਬੇ ਦੀਆਂ ਦੋ ਖਰੀਦ ਏਜੰਸੀਆਂ, ਹੈਫੇਡ ਅਤੇ ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਦੁਆਰਾ ਕੀਤਾ ਜਾ ਰਿਹਾ ਹੈ ਹਰਿਆਣਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਾਲ 16 ਅਪ੍ਰੈਲ ਤੱਕ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ 4.93 ਲੱਖ ਮੀਟ੍ਰਿਕ ਟਨ ਸਰ੍ਹੋਂ ਦੀ ਖਰੀਦ ਕੀਤੀ ਹੈ।

Read More: ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਖਰੀਦ ਹੁਣ ਤੱਕ 4.16 ਲੱਖ ਮੀਟ੍ਰਿਕ ਟਨ ਪੁੱਜੀ: ਲਾਲ ਚੰਦ ਕਟਾਰੂਚੱਕ

Scroll to Top