Bangladesh plane crash

ਬੰਗਲਾਦੇਸ਼ ਜਹਾਜ਼ ਹਾਦਸੇ ‘ਚ ਹੁਣ ਤੱਕ 32 ਜਣਿਆਂ ਦੀ ਮੌ.ਤ, ਲੋਕਾਂ ਦਾ ਸਰਕਾਰ ‘ਤੇ ਫੁੱਟਿਆ ਗੁੱਸਾ

ਦੇਸ਼, 23 ਜੁਲਾਈ 2025: ਬੰਗਲਾਦੇਸ਼ ‘ਚ ਹੋਏ ਜਹਾਜ਼ ਹਾਦਸੇ ‘ਚ ਹੁਣ ਤੱਕ 32 ਜਣਿਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ‘ਚੋਂ ਜ਼ਿਆਦਾਤਰ ਬੱਚੇ ਸ਼ਾਮਲ ਹਨ। ਹਾਦਸੇ ਤੋਂ ਬਾਅਦ ਲੋਕਾਂ ‘ਚ ਗੁੱਸਾ ਦੇਖਿਆ ਜਾ ਰਿਹਾ ਹੈ। ਲੋਕਾਂ ਨੇ ਮ੍ਰਿਤਕਾਂ ਦਾ ਸਹੀ ਅੰਕੜਾ ਜਾਰੀ ਕਰਨ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ।

ਮੰਗਲਵਾਰ ਨੂੰ ਹਜ਼ਾਰਾਂ ਵਿਦਿਆਰਥੀ ਹਾਦਸੇ ਦੇ ਵਿਰੋਧ ‘ਚ ਸੜਕਾਂ ‘ਤੇ ਉਤਰ ਆਏ। ਉਨ੍ਹਾਂ ਦੋਸ਼ ਲਗਾਇਆ ਕਿ ਮੁਹੰਮਦ ਯੂਨਸ ਦੀ ਅੰਤਰਿਮ ਸਰਕਾਰ ਮ੍ਰਿਤਕਾਂ ਦੀ ਅਸਲ ਗਿਣਤੀ ਨੂੰ ਲੁਕਾ ਰਹੀ ਹੈ। ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਮ੍ਰਿਤਕਾਂ ਦੀ ਸਹੀ ਗਿਣਤੀ ਜਨਤਕ ਕੀਤੀ ਜਾਵੇ, ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਪੁਰਾਣੇ ਅਤੇ ਅਸੁਰੱਖਿਅਤ ਸਿਖਲਾਈ ਜਹਾਜ਼ਾਂ ਦੀ ਵਰਤੋਂ ‘ਤੇ ਤੁਰੰਤ ਪਾਬੰਦੀ ਲਗਾਈ ਜਾਵੇ।

ਬੰਗਲਾਦੇਸ਼ ਹਵਾਈ ਫੌਜ ਦਾ ਇੱਕ F-7 ਸਿਖਲਾਈ ਜਹਾਜ਼ ਸੋਮਵਾਰ ਨੂੰ ਢਾਕਾ ਦੇ ਉੱਤਰਾ ਖੇਤਰ ਦੇ ਦਿਆਬਾਰੀ ਖੇਤਰ ‘ਚ ਮਾਈਲਸਟੋਨ ਸਕੂਲ ਅਤੇ ਕਾਲਜ ਕੈਂਪਸ ‘ਚ ਹਾਦਸਾਗ੍ਰਸਤ ਹੋ ਗਿਆ। ਇਸ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਬੁੱਧਵਾਰ ਨੂੰ ਹਾਦਸੇ ਵਾਲੀ ਥਾਂ ਮਾਈਲਸਟੋਨ ਸਕੂਲ ਦੇ ਅਧਿਕਾਰੀਆਂ ਨੇ ਮ੍ਰਿਤਕਾਂ ਦੀ ਸਹੀ ਗਿਣਤੀ ਅਤੇ ਜ਼ਖਮੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਗਿਣਤੀ ਦਾ ਪਤਾ ਲਗਾਉਣ ਲਈ ਆਪਣੀ ਕਮੇਟੀ ਬਣਾਈ।

ਇਸ ਦੇ ਨਾਲ ਹੀ ਡਾਕਟਰਾਂ ਨੇ ਕਿਹਾ ਕਿ ਨੌਂ ਸਾਲਾ ਲੜਕੇ ਨਾਫੀ ਦੀ ਰਾਤ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਬਰਨ ਐਂਡ ਪਲਾਸਟਿਕ ਸਰਜਰੀ (NIBPS) ‘ਚ ਮੌਤ ਹੋ ਗਈ। ਇਸ ਤੋਂ ਬਾਅਦ, ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ। ਬੰਗਲਾਦੇਸ਼ੀ ਮੀਡੀਆ ਦੇ ਅਨੁਸਾਰ, ਢਾਕਾ ਦੇ ਕੰਬਾਈਨਡ ਮਿਲਟਰੀ ਹਸਪਤਾਲ (CMH) ਸਮੇਤ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਿਹਤ ਸਹੂਲਤਾਂ ‘ਚ 69 ਜਣਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਮਾਈਲਸਟੋਨ ਸਕੂਲ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਮ੍ਰਿਤਕਾਂ ਦੀ ਸਹੀ ਗਿਣਤੀ ਅਤੇ ਜ਼ਖਮੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਕਮੇਟੀ ਬਣਾਈ। ਸਕੂਲ ਨੇ ਕਿਹਾ ਕਿ ਇਸ ਘਟਨਾ ਤੋਂ ਬਹੁਤ ਸਾਰੇ ਵਿਦਿਆਰਥੀ, ਅਧਿਆਪਕ, ਸਟਾਫ਼ ਅਤੇ ਮਾਪੇ ਪ੍ਰਭਾਵਿਤ ਹੋਏ ਹਨ। ਬਹੁਤ ਸਾਰੇ ਜ਼ਖਮੀ ਹੋਏ ਅਤੇ ਕੁਝ ਨੇ ਆਪਣੀ ਜਾਨ ਗੁਆ ਦਿੱਤੀ।

Read More: Air Plane crash: ਕਾਲਜ ‘ਚ ਡਿੱਗਿਆ ਬੰਗਲਾਦੇਸ਼ ਦੀ ਹਵਾਈ ਫੌਜ ਦਾ ਜਹਾਜ਼, ਇੱਕ ਦੀ ਮੌ.ਤ

Scroll to Top