Parliament

ਅਧੀਰ ਰੰਜਨ ਸਮੇਤ 33 ਸੰਸਦ ਮੈਂਬਰਾਂ ਨੂੰ ਪੂਰੇ ਸਰਦ ਰੁੱਤ ਇਜਲਾਸ ਲਈ ਕੀਤਾ ਮੁਅੱਤਲ

ਚੰਡੀਗੜ੍ਹ, 17 ਦਸੰਬਰ 2023: ਅੱਜ ਸੰਸਦ (Parliament) ਦੇ ਸਰਦ ਰੁੱਤ ਇਜਲਾਸ ਦਾ 11ਵਾਂ ਦਿਨ ਹੈ। ਸੰਸਦ ‘ਚ ਸੁਰੱਖਿਆ ‘ਚ ਢਿੱਲ ਦੇ ਮੁੱਦੇ ‘ਤੇ ਲੋਕ ਸਭਾ ‘ਚ ਲਗਾਤਾਰ ਚੌਥੇ ਦਿਨ ਵੀ ਹੰਗਾਮਾ ਹੋਇਆ। ਸਪੀਕਰ ਓਮ ਬਿਰਲਾ ਨੇ ਹੰਗਾਮਾ ਕਰਨ ਵਾਲੇ 33 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ। ਇਸ ਵਿੱਚ ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ ਵੀ ਸ਼ਾਮਲ ਹਨ।

ਇਸ ਤੋਂ ਪਹਿਲਾਂ 14 ਦਸੰਬਰ ਨੂੰ 13 ਸੰਸਦ (Parliament) ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਵੀ 14 ਦਸੰਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਲੋਕ ਸਭਾ ਸਪੀਕਰ ਓਮ ਬਿਰਲਾ ਨੇ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ 15 ਮਿੰਟ ਦਾ ਭਾਸ਼ਣ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਘਟਨਾ ਨੂੰ ਲੈ ਕੇ ਰਾਜਨੀਤੀ ਹੋ ਰਹੀ ਹੈ। ਹੰਗਾਮਾ ਵਧਣ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ । ਇਸਤੋਂ ਬਾਅਦ ਵਿਚ ਦੁਪਹਿਰ 2 ਵਜੇ ਤੱਕ ਅਤੇ ਫਿਰ ਭਲਕੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਸੰਸਦ ਮੈਂਬਰਾਂ ਦੀ ਮੁਅੱਤਲੀ ਤੋਂ ਬਾਅਦ ਸਦਨ ਦੀ ਕਾਰਵਾਈ ਕੱਲ੍ਹ (ਮੰਗਲਵਾਰ) ਤੱਕ ਲਈ ਮੁਲਤਵੀ ਕਰ ਦਿੱਤੀ ਗਈ।

Image

Scroll to Top