ਚੰਡੀਗੜ੍ਹ, 7 ਮਈ 2025: Reservation for women in punjab: ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸੇਵਾਵਾਂ (ਮਹਿਲਾਵਾਂ ਲਈ ਅਸਾਮੀਆਂ ਦਾ ਰਾਖਵਾਂਕਰਨ) ਨਿਯਮ ਬਣਾਏ ਅਤੇ ਲਾਗੂ ਕੀਤੇ ਹਨ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਨਿਯਮ ਦੇ ਲਾਗੂ ਹੋਣ ਤੋਂ ਬਾਅਦ ਸੂਬਾ ਸਰਕਾਰ ਦੇ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ‘ਚ ਗਰੁੱਪ-ਏ, ਬੀ, ਸੀ ਅਤੇ ਡੀ ਦੀਆਂ ਨੌਕਰੀਆਂ ‘ਚ ਹਰ ਸ਼੍ਰੇਣੀ ਦੀਆਂ ਮਹਿਲਾਵਾਂ ਲਈ 33 ਫ਼ੀਸਦ ਰਾਖਵਾਂਕਰਨ ਹੋਵੇਗਾ।
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਕਿ ਇਹ ਕਦਮ ਲਿੰਗ-ਨਿਰਪੱਖ, ਬਰਾਬਰੀ ਵਾਲਾ ਸਮਾਜ ਸਿਰਜਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਸਬੂਤ ਹੈ।
ਉਨ੍ਹਾ ਕਿਹਾ ਕਿ ਇਹ ਨੀਤੀ ਸਰਕਾਰੀ ਪ੍ਰਸ਼ਾਸਨ ਅਤੇ ਨੀਤੀ (Reservation for women) ਨਿਰਮਾਣ ‘ਚ ਔਰਤਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀ ਹੈ, ਜਿਸ ਨਾਲ ਰਾਜ ਦੇ ਪ੍ਰਸ਼ਾਸਨਿਕ ਅਤੇ ਸਮਾਜਿਕ ਢਾਂਚੇ ਨੂੰ ਮਜ਼ਬੂਤੀ ਮਿਲੇਗੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰੀ ਪ੍ਰਸ਼ਾਸਨ ‘ਚ ਔਰਤਾਂ ਨੂੰ ਸਸ਼ਕਤ ਬਣਾਉਣਾ ਸੂਬੇ ਦੇ ਸਮੁੱਚੇ ਵਿਕਾਸ ਅਤੇ ਉੱਜਵਲ ਭਵਿੱਖ ਵੱਲ ਇੱਕ ਮਹੱਤਵਪੂਰਨ ਫੈਸਲਾ ਹੈ।
Read More: ਸਸ਼ਕਤ ਔਰਤਾਂ ਇੱਕ ਮਜ਼ਬੂਤ ਸਮਾਜ ਦੀ ਨੀਂਹ ਹਨ – ਡਾ.ਬਲਜੀਤ ਕੌਰ