Monkeypox

92 ਦੇਸ਼ਾਂ ‘ਚ ਮੰਕੀਪੌਕਸ ਦੇ 35,000 ਤੋਂ ਵੱਧ ਮਾਮਲੇ ਆਏ ਸਾਹਮਣੇ: WHO

ਚੰਡੀਗੜ੍ਹ 17 ਅਗਸਤ 2022: ਕੋਰੋਨਾ ਤੋਂ ਬਾਅਦ ਹੁਣ ਮੰਕੀਪੌਕਸ (Monkeypox) ਦਾ ਖ਼ਤਰਾ ਤੇਜ਼ੀ ਨਾਲ ਵੱਧ ਰਿਹਾ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਡਾਇਰੈਕਟਰ-ਜਨਰਲ, ਡਾਕਟਰ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਬੁੱਧਵਾਰ ਨੂੰ ਮੰਕੀਪੌਕਸ ਦੇ ਵੱਧ ਰਹੇ ਮਾਮਲਿਆਂ ਬਾਰੇ ਚਿੰਤਾ ਜ਼ਾਹਰ ਕੀਤੀ। ਵਿਸ਼ਵ ਸਿਹਤ ਸੰਗਠਨ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਦੇ ਅਨੁਸਾਰ, ਹੁਣ ਤੱਕ 92 ਦੇਸ਼ਾਂ ਵਿੱਚ ਮੰਕੀਪੌਕਸ ਦੇ 35,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਇਸ ਕਾਰਨ 12 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

ਡਬਲਯੂਐਚਓ ਦੇ ਮੁਖੀ ਡਾਕਟਰ ਟੇਡਰੋਸ ਅਡਾਨੋਮ ਗੈਬਰੇਅਸਸ ਨੇ ਕਿਹਾ ਕਿ ਪਿਛਲੇ ਹਫ਼ਤੇ ਮੰਕੀਪੌਕਸ ਦੇ ਲਗਭਗ 7,500 ਮਾਮਲੇ ਸਾਹਮਣੇ ਆਏ ਸਨ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਦੇ ਮੁਕਾਬਲੇ ਮੰਕੀਪੌਕਸ (Monkeypox) ਦੇ ਮਾਮਲਿਆਂ ਵਿੱਚ 20 ਫੀਸਦੀ ਵਾਧਾ ਹੋਇਆ ਹੈ। ਉਨ੍ਹਾਂ ਇਨ੍ਹਾਂ ਅੰਕੜਿਆਂ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਰੋਕਥਾਮ ਲਈ ਟੀਕਾਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮੰਕੀਪੌਕਸ ਦੇ ਪ੍ਰਕੋਪ ਨੂੰ ਨਿਯੰਤਰਿਤ ਕਰਨ ਵਿੱਚ ਟੀਕੇ ਵੀ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।

Scroll to Top