ਚੰਡੀਗੜ੍ਹ 30 ਸਤੰਬਰ 2022: ਬੀਤੇ ਦਿਨ ਹੋਏ ਸਮਾਗਮ ਨਾਲ ਸੱਤ ਸਾਲਾਂ ਬਾਅਦ ਰਾਸ਼ਟਰੀ ਖੇਡਾਂ ਦਾ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਸ਼ਾਨਦਾਰ ਆਗਾਜ ਹੋਇਆ | ਅੱਜ ਓਲੰਪਿਕ ਚਾਂਦੀ ਦਾ ਤਗਮਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ ਨੇ ਵੀ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ।
ਮੀਰਾਬਾਈ ਚਾਨੂ (Mirabai Chanu) ਨੇ ਸ਼ੁੱਕਰਵਾਰ ਨੂੰ ਵੇਟਲਿਫਟਿੰਗ 49 ਕਿਲੋਗ੍ਰਾਮ ਵਰਗ ‘ਚ ਸੋਨ ਤਮਗਾ ਜਿੱਤਿਆ ਹੈ । ਮੀਰਾਬਾਈ ਨੇ ਕੁੱਲ 191 ਕਿਲੋ ਭਾਰ ਚੁੱਕ ਕੇ ਸੋਨ ਤਮਗਾ ਜਿੱਤਿਆ। ਮੀਰਾ ਨੇ ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ ਅਤੇ ਇਸ ਸਾਲ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਸੀ। ਮੀਰਾਬਾਈ ਚਾਨੂ ਨੇ ਨੈਸ਼ਨਲ ਖੇਡਾਂ ਵਿੱਚ ਸਨੈਚ ਰਾਊਂਡ ਵਿੱਚ 84 ਕਿਲੋ ਅਤੇ ਕਲੀਨ ਐਂਡ ਜਰਕ ਰਾਊਂਡ ਵਿੱਚ 107 ਕਿਲੋਗ੍ਰਾਮ ਭਾਰ ਚੁੱਕਿਆ।