Site icon TheUnmute.com

ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ‘ਚ ਸਵੇਰੇ 9 ਵਜੇ ਤੱਕ 4.75 ਫ਼ੀਸਦੀ ਵੋਟਿੰਗ ਦਰਜ

Gujarat assembly elections

ਚੰਡੀਗੜ੍ਹ 05 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ (Gujarat assembly elections) ਦੇ ਦੂਜੇ ਅਤੇ ਆਖਰੀ ਪੜਾਅ ਵਿੱਚ ਅੱਜ ਸਵੇਰੇ 8 ਵਜੇ ਸੂਬੇ ਦੇ 14 ਜ਼ਿਲ੍ਹਿਆਂ ਦੀਆਂ 93 ਸੀਟਾਂ ‘ਤੇ ਵੋਟਿੰਗ ਜਾਰੀ ਹੈ | ਦੂਜੇ ਪੜਾਅ ਵਿੱਚ ਸਵੇਰੇ 9 ਵਜੇ ਤੱਕ 4.75 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ। ਅਹਿਮਦਾਬਾਦ, ਵਡੋਦਰਾ ਅਤੇ ਗਾਂਧੀਨਗਰ ਸਮੇਤ 14 ਜ਼ਿਲ੍ਹਿਆਂ ਦੇ ਇਨ੍ਹਾਂ 93 ਵਿਧਾਨ ਸਭਾ ਹਲਕਿਆਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਸਮੇਤ 61 ਸਿਆਸੀ ਪਾਰਟੀਆਂ ਦੇ ਕੁੱਲ 833 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅਹਿਮਦਾਬਾਦ ਦੇ ਰਾਨੀਪ ਇਲਾਕੇ ਦੇ ਇਕ ਸਕੂਲ ‘ਚ ਬਣਾਏ ਗਏ ਪੋਲਿੰਗ ਸਟੇਸ਼ਨ ‘ਤੇ ਆਪਣੀ ਵੋਟ ਪਾਈ, ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਰਣਪੁਰਾ ਇਲਾਕੇ ‘ਚ ਇਕ ਕੇਂਦਰ ‘ਚ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਵਿੱਚ ਕੁੱਲ 2.51 ਕਰੋੜ ਵੋਟਰ ਹਨ, ਜਿਨ੍ਹਾਂ ਵਿੱਚੋਂ 1.22 ਕਰੋੜ ਔਰਤਾਂ ਹਨ। 18 ਤੋਂ 19 ਸਾਲ ਦੀ ਉਮਰ ਦੇ 5.96 ਲੱਖ ਵੋਟਰ ਹਨ।

Exit mobile version