SAS Nagar police

ਐੱਸ.ਏ.ਐੱਸ.ਨਗਰ ਪੁਲਿਸ ਵੱਲੋਂ ਬੀ.ਕੇ.ਆਈ ਸੰਗਠਨ ਦੇ 4 ਕਾਰਕੁਨ ਗ੍ਰਿਫਤਾਰ: DGP ਗੌਰਵ ਯਾਦਵ

ਚੰਡੀਗੜ੍ਹ, 28 ਅਕਤੂਬਰ 2023: ਐੱਸ.ਏ.ਐੱਸ.ਨਗਰ ਪੁਲਿਸ (SAS Nagar police) ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਮਕ ਸੰਗਠਨ ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ ਗੌਰਵ ਯਾਦਵ ਨੇ ਟਵਿਟਰ ‘ਤੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਨੂੰ ਸੂਬੇ ਵਿੱਚ ਟਾਰਗੇਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਸੀ ਅਤੇ ਇਸ ਲਈ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ।

ਡੀ.ਜੀ.ਪੀ ਗੌਰਵ ਯਾਦਵ ਮੁਤਾਬਕ ਪਰਦਾਫਾਸ਼ ਕੀਤੇ ਗਏ ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਸਮਰਥਨ ਪ੍ਰਾਪਤ ਸੀ ਜੋ ਆਈਐਸਆਈ ਦੀ ਮੱਦਦ ਨਾਲ ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਪੁਲਿਸ ਨੇ ਕੁੱਲ 6 ਪਿਸਤੌਲ ਅਤੇ ਕਰੀਬ 275 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

Scroll to Top