Hoshiarpur news

ਹੁਸ਼ਿਆਰਪੁਰ ‘ਚ ਗੈਰ-ਕਾਨੂੰਨੀ ਹਥਿਆਰ ਤੇ ਨਸ਼ੀਲੇ ਪਦਾਰਥਾਂ ਸਣੇ 4 ਜਣੇ ਗ੍ਰਿਫਤਾਰ

ਹੁਸ਼ਿਆਰਪੁਰ, 20 ਅਪ੍ਰੈਲ 2026: Hoshiarpur News: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਨੇ ਅੰਤਰਰਾਜੀ ਅਤੇ ਵਿਦੇਸ਼ੀ ਸਬੰਧਾਂ ਵਾਲੇ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 9.925 ਕਿਲੋਗ੍ਰਾਮ ਹੈਰੋਇਨ, ਦੋ ਵਿਦੇਸ਼ੀ ਪਿਸਤੌਲ, ਅੱਠ ਮੈਗਜ਼ੀਨ ਅਤੇ 40 ਕਾਰਤੂਸ ਬਰਾਮਦ ਕੀਤੇ ਹਨ।

Hoshiarpur news

ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ਾਂ ‘ਚ ਸਥਿਤ ਗੈਂਗਸਟਰਾਂ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ‘ਚ ਸ਼ਾਮਲ ਸਨ। ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਸਟੇਸ਼ਨ ‘ਚ ਇੱਕ ਐਫਆਈਆਰ ਦਰਜ ਕੀਤੀ ਹੈ, ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।

Read More: ਅੰਮ੍ਰਿਤਸਰ ‘ਚ 64.62 ਕਿਲੋਗ੍ਰਾਮ ਹੈਰੋਇਨ ਸਮੇਤ 2 ਵਿਆਕਤੀ ਗ੍ਰਿਫਤਾਰ

ਵਿਦੇਸ਼

Scroll to Top