Jalandhar

ਜਲੰਧਰ ‘ਚ ਅਮਨ-ਕਾਨੂੰਨ ਬਣਾਈ ਰੱਖਣ ਲਈ SSB ਪੁਲਿਸ ਦੀਆਂ 4 ਕੰਪਨੀਆਂ ਤਾਇਨਾਤ

ਜਲੰਧਰ, 11 ਮਾਰਚ 2023: ਪੰਜਾਬ ਸਰਕਾਰ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ​​ਅਤੇ ਬਰਕਰਾਰ ਰੱਖਣ ਲਈ ਕਮਿਸ਼ਨਰੇਟ ਪੁਲਿਸ ਜਲੰਧਰ (Jalandhar) ਦੇ ਸਹਿਯੋਗ ਨਾਲ ਐੱਸ.ਐੱਸ.ਬੀ ਪੁਲਸ ਦੀਆਂ 4 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਜਲੰਧਰ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਡੀਸੀਪੀ ਲਾਅ ਐਂਡ ਆਰਡਰ ਅੰਕੁਰ ਗੁਪਤਾ ਵੱਲੋਂ ਤਾਇਨਾਤ ਐਸਐਸਬੀ ਕੰਪਨੀ ਕਮਾਂਡਰ ਸਹਿਬਾਨਾਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿੱਚ ਕਮਿਸ਼ਨਰ ਸਾਹਿਬ ਵੱਲੋਂ ਦਿੱਤੀ ਗਈ ਯੋਜਨਾ ਅਨੁਸਾਰ ਕਮਿਸ਼ਨਰੇਟ ਪੁਲਿਸ ਅਤੇ ਐਸ.ਐਸ.ਬੀ ਵੱਲੋਂ ਸਾਂਝੇ ਤੌਰ ‘ਤੇ ਨਾਕਾਬੰਦੀ ਕਰਕੇ ਸੰਵੇਦਨਸ਼ੀਲ ਥਾਵਾਂ ‘ਤੇ ਸਮੇਂ-ਸਮੇਂ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾਵੇਗੀ।

ਇਸਦੇ ਨਾਲ ਹੀ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਕਮਿਸ਼ਨਰ ਸਾਹਿਬ ਨੇ ਜਲੰਧਰ ਵਾਸੀਆਂ ਨੂੰ ਕਿਸੇ ਵੀ ਅਫਵਾਹ ‘ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਜਾਂ ਅਪਰਾਧੀ ਵਿਅਕਤੀ ਬਾਰੇ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕਰਨ ਲਈ ਕਿਹਾ ਹੈ |

Scroll to Top