Bathinda Military Station

ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਗੋਲੀਬਾਰੀ ਕਾਰਨ 4 ਜਵਾਨਾਂ ਦੀ ਮੌਤ, ਕੇਂਦਰੀ ਰੱਖਿਆ ਮੰਤਰੀ ਨੇ ਮੰਗੀ ਰਿਪੋਰਟ

ਚੰਡੀਗੜ੍ਹ, ਅਪ੍ਰੈਲ 2023: ਪੰਜਾਬ ਦੇ ਬਠਿੰਡਾ ਮਿਲਟਰੀ ਸਟੇਸ਼ਨ (Bathinda Military Station) ‘ਚ ਬੁੱਧਵਾਰ ਸਵੇਰੇ ਹੋਈ ਗੋਲੀਬਾਰੀ ‘ਚ ਚਾਰ 4 ਜਵਾਨਾਂ ਦੀ ਮੌਤ ਦੀ ਖ਼ਬਰ ਹੈ । ਮਿਲਟਰੀ ਸਟੇਸ਼ਨ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਗੋਲੀਬਾਰੀ ਸਵੇਰੇ 4:35 ਵਜੇ ਹੋਈ। ਬਠਿੰਡਾ ਪੁਲਿਸ ਦੇ ਐੱਸ.ਐੱਸ.ਪੀ ਗੁਲਨੀਤ ਖੁਰਾਣਾ ਨੇ ਦੱਸਿਆ ਕਿ ਇਹ ਅੱਤਵਾਦੀ ਹਮਲਾ ਨਹੀਂ ਸੀ।

ਫੌਜ ਦੇ ਮੁਤਾਬਕ ਗੋਲੀਬਾਰੀ ਸਵੇਰੇ 4:35 ਵਜੇ ਹੋਈ। 4 ਮੌਤਾਂ ਤੋਂ ਇਲਾਵਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਅਤੇ ਫੌਜ ਦੀਆਂ ਟੀਮਾਂ ਸਾਂਝੇ ਤੌਰ ‘ਤੇ ਜਾਂਚ ਕਰਨਗੀਆਂ। ਫੌਜ ਵਲੋਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ । ਇਸ ਵਿੱਚ 2 ਦਿਨ ਪਹਿਲਾਂ ਯੂਨਿਟ ਦੇ ਗਾਰਡ ਰੂਮ ਵਿੱਚੋਂ ਗੁੰਮ ਹੋਈ ਇਨਸਾਸ ਰਾਈਫਲ ਅਤੇ ਗੋਲੀਆਂ ਦੇ ਐਂਗਲ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ | ਫੌਜ ਨੇ ਦੱਸਿਆ ਕਿ ਇਹ ਕੋਈ ਅੱਤਵਾਦੀ ਘਟਨਾ ਨਹੀਂ ਹੈ। ਗੋਲੀਬਾਰੀ 80 ਮੀਡੀਅਮ ਰੈਜੀਮੈਂਟ ਦੇ ਤੋਪਖਾਨੇ ਦੇ ਅਫਸਰਾਂ ਦੀ ਮੇਸ ਵਿੱਚ ਹੋਈ।

ਘਟਨਾ ਤੋਂ ਬਾਅਦ ਕਿਸੇ ਨੂੰ ਵੀ ਛਾਉਣੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਸਟੇਸ਼ਨ ਕਵਿੱਕ ਰਿਐਕਸ਼ਨ ਟੀਮਾਂ ਨੂੰ ਐਕਟਿਵ ਕਰ ਦਿੱਤਾ ਗਿਆ ਹੈ । ਫੌਜੀ ਖੇਤਰ ਨੂੰ ਘੇਰ ਲਿਆ ਗਿਆ ਹੈ ਤੇ ਸੀਲ ਕਰ ਦਿੱਤਾ ਗਿਆ ਹੈ। ਸਰਚ ਆਪਰੇਸ਼ਨ ਜਾਰੀ ਹੈ। ਫੌਜ ਮੁਖੀ ਜਨਰਲ ਮਨੋਜ ਪਾਂਡੇ ਇਸ ਮਾਮਲੇ ‘ਚ ਬ੍ਰੀਫਿੰਗ ਦੇਣਗੇ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ਬਾਰੇ ਫੌਜ ਤੋਂ ਰਿਪੋਰਟ ਮੰਗੀ ਹੈ। ਪੰਜਾਬ ਸਰਕਾਰ ਨੇ ਬਠਿੰਡਾ ਪੁਲਿਸ ਤੋਂ ਵੀ ਰਿਪੋਰਟ ਮੰਗੀ ਹੈ।

army

 

Scroll to Top