ਲੁਧਿਆਣਾ, 29 ਮਈ 2025: ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ |ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਅਤੇ ਮਮਤਾ ਆਸ਼ੂ (ਕਵਰਿੰਗ ਉਮੀਦਵਾਰ) ਵੱਲੋਂ ਅੱਜ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਅਰਵਿੰਦਰ ਕੌਰ ਘੁੰਮਣ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ। ਇਸ ਤੋਂ ਪਹਿਲਾਂ, 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ।
ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ, ਜਦੋਂ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ਼ 5 ਜੂਨ, 2025 ਹੈ। ਨਾਮਜ਼ਦਗੀ ਪੱਤਰ 30 ਅਤੇ 31 ਮਈ ਨੂੰ ਵੀ ਦਾਖਲ ਕੀਤੇ ਜਾ ਸਕਦੇ ਹਨ।
Read More: ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਨੂੰ ਲੈ ਕੇ ਸਖ਼ਤ ਹਦਾਇਤਾਂ ਜਾਰੀ