Site icon TheUnmute.com

SC ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ‘ਚ 4 ਅਫ਼ਸਰ ਬਰਖ਼ਾਸਤ, ਦੋ ਅਫਸਰਾਂ ‘ਤੇ ਵਿੱਤ ਮੰਤਰੀ ਕਰਨਗੇ ਕਾਰਵਾਈ

Dr. Satbir Bedi

ਚੰਡੀਗੜ, 17 ਫਰਵਰੀ 2023: ਪੰਜਾਬ ਦੇ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ (SC Post Matric Scholarship Scam) ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ 4 ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ 6 ਅਧਿਕਾਰੀਆਂ ਦੀ ਮਿਲੀਭੁਗਤ ਦੀ ਪੁਸ਼ਟੀ ਹੋਈ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਇਨ੍ਹਾਂ ਵਿੱਚੋਂ 4 ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਨ੍ਹਾਂ ਅਧਿਕਾਰੀਆਂ ਵਿਚ ਡਿਪਟੀ ਡਾਇਰੈਕਟਰ ਪਰਮਿੰਦਰ ਗਿੱਲ, ਡਿਪਟੀ ਕੰਟਰੋਲਰ ਚਰਨਜੀਤ ਸਿੰਘ, ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ, ਰਜਿੰਦਰ ਚੋਪੜਾ ਸੁਪਰਡੈਂਟ ਅਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ (ਦੋਵੇਂ ਸੀਨੀਅਰ ਸਹਾਇਕ) ਸ਼ਾਮਲ ਹਨ।ਜਦਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਕੀ ਦੋ ਦੋਸ਼ੀ ਅਫਸਰਾਂ ਖ਼ਿਲਾਫ਼ ਕਾਰਵਾਈ ਕਰਨੀ ਹੈ। ਬਰਖ਼ਾਸਤ ਕੀਤੇ ਗਏ 4 ਅਧਿਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਹਨ। ਜਦਕਿ ਬਾਕੀ 2 ਅਧਿਕਾਰੀ ਵਿੱਤ ਵਿਭਾਗ ਨਾਲ ਸਬੰਧਤ ਹਨ।

ਗੌਰਤਲਬ ਹੈ ਕਿ ਕਰੋੜਾਂ ਰੁਪਏ ਦੇ ਇਸ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਦੋਸ਼ੀ ਬਣਾਇਆ ਗਿਆ ਹੈ। ਇਹ ਮਾਮਲਾ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਕੁੱਲ 56 ਕਰੋੜ ਦਾ ਹੈ। ਇਸ ਵਿੱਚੋਂ ਕਰੀਬ 16 ਕਰੋੜ ਰੁਪਏ ਦੀ ਵਸੂਲੀ ਕਰਕੇ ਕਾਲਜਾਂ ਨੂੰ ਦੇ ਦਿੱਤੀ ਗਈ ਸੀ ਪਰ ਕਰੀਬ 39 ਕਰੋੜ ਰੁਪਏ ਦਾ ਅੱਜ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੰਜਾਬ ਦੀ ਸਿਆਸਤ ਵਿੱਚ ਇਸ ਘਪਲੇ ਨੂੰ ਲੈ ਕੇ ਲੰਬੇ ਸਮੇਂ ਤੋਂ ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਚੱਲ ਰਿਹਾ ਹੈ।

Exit mobile version