building collapses

ਦਿੱਲੀ ‘ਚ ਛੇ ਮੰਜ਼ਿਲਾ ਇਮਾਰਤ ਡਿੱਗਣ ਨਾਲ 4 ਜਣਿਆਂ ਦੀ ਮੌ.ਤ, ਰੈਸਕਿਊ ਆਪ੍ਰੇਸ਼ਨ ਜਾਰੀ

ਦਿੱਲੀ, 19 ਅਪ੍ਰੈਲ 2025: building collapses In Delhi: ਦਿੱਲੀ ਦੇ ਦਿਆਲਪੁਰ ਇਲਾਕੇ ‘ਚ ਦੇਰ ਰਾਤ ਬਹੁ-ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ | ਇਲਾਕੇ ‘ਚ ਇੱਕ ਛੇ ਮੰਜ਼ਿਲਾ ਇਮਾਰਤ ਕੁਝ ਹੀ ਸਮੇਂ ‘ਚ ਢਹਿ ਢੇਰੀ ਹੋ ਗਈ। ਇਸ ਪੂਰੀ ਘਟਨਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਇਸ ਇਮਾਰਤ ਨੂੰ ਡਿੱਗਦੇ ਦੇਖਿਆ ਜਾ ਸਕਦਾ ਹੈ। ਇਸ ਹਾਦਸੇ ‘ਚ ਹੁਣ ਤੱਕ 4 ਜਣਿਆਂ ਦੀ ਮੌਤ ਹੋ ਗਈ ਹੈ ਅਤੇ ਅਜੇ ਵੀ ਕੁਝ ਲੋਕਾਂ ਦੇ ਫਸੇ ਹੋਣ ਖਦਸ਼ਾ ਹੈ |

ਫਾਇਰ ਵਿਭਾਗ ਨੂੰ ਸ਼ੁੱਕਰਵਾਰ ਅਤੇ ਸ਼ਨੀਵਾਰ ਰਾਤ ਨੂੰ 2 ਤੋਂ 3 ਵਜੇ ਦੇ ਵਿਚਕਾਰ ਹਾਦਸੇ (building collapses) ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਵਿਚਕਾਰਲੀ ਰਾਤ ਨੂੰ ਲਗਭਗ 3 ਵਜੇ, ਪੁਲਿਸ ਸਟੇਸ਼ਨ ਦਿਆਲਪੁਰ ਨੂੰ ਸ਼ਕਤੀ ਵਿਹਾਰ ਦੀ ਲੇਨ ਨੰਬਰ 1 ‘ਚ ਇੱਕ ਇਮਾਰਤ ਦੇ ਡਿੱਗਣ ਦੀ ਸੂਚਨਾ ਮਿਲੀ। ਮੌਕੇ ‘ਤੇ ਪਹੁੰਚਣ ‘ਤੇ ਪਤਾ ਲੱਗਾ ਕਿ ਤਹਿਸੀਨ ਪੁੱਤਰ ਯਾਸੀਨ ਦੀ ਚਾਰ ਮੰਜ਼ਿਲਾ ਇਮਾਰਤ ਢਹਿ ਗਈ ਸੀ, ਜਿਸ ਵਿੱਚ 22 ਜਣੇ ਫਸੇ ਹੋਏ ਦੱਸੇ ਜਾ ਰਹੇ ਹਨ।

ਘਟਨਾ ਸਥਾਨ ‘ਤੇ ਐਨਡੀਆਰਐਫ, ਡੀਐਫਐਸ ਅਤੇ ਐਂਬੂਲੈਂਸ ਸੇਵਾਵਾਂ ਨੂੰ ਤੁਰੰਤ ਬੁਲਾਇਆ ਗਿਆ ਅਤੇ ਬਚਾਅ ਕਾਰਜ ਜਾਰੀ ਹਨ। ਹੁਣ ਤੱਕ 14 ਜਣਿਆਂ ਦਾ ਰੈਸਕਿਊ ਕਰਕੇ ਜੀਟੀਬੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ‘ਚੋਂ 4 ਨੂੰ ਮ੍ਰਿਤਕ ਐਲਾਨ ਦਿੱਤਾ। ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ |

ਡਿਵੀਜ਼ਨਲ ਫਾਇਰ ਅਫਸਰ ਰਾਜਿੰਦਰ ਅਟਵਾਲ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚੀ ਅਤੇ ਦੇਖਿਆ ਕਿ ਪੂਰੀ ਇਮਾਰਤ ਢਹਿ ਗਈ ਸੀ। ਸਾਨੂੰ ਮਲਬੇ ਹੇਠ ਲੋਕਾਂ ਦੇ ਫਸੇ ਹੋਣ ਦੀਆਂ ਰਿਪੋਰਟਾਂ ਵੀ ਮਿਲੀਆਂ ਹਨ। ਐਨਡੀਆਰਐਫ ਅਤੇ ਦਿੱਲੀ ਫਾਇਰ ਸਰਵਿਸ ਦੀਆਂ ਟੀਮਾਂ ਬਚਾਅ ਲਈ ਇਕੱਠੇ ਕੰਮ ਕਰ ਰਹੀਆਂ ਹਨ।

Read More: Burari Building Collapse: ਬੁਰਾੜੀ ‘ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, 2 ਦੀ ਮੌ.ਤ, 12 ਨੂੰ ਕੱਢਿਆ ਬਾਹਰ

Scroll to Top