Chandrayaan-3

ਸਕੂਲ ਆਫ ਐਮੀਨੈਂਸ ਦੇ 40 ਵਿਦਿਆਰਥੀ ਚੰਦਰਯਾਨ-3 ਦੀ ਲਾਂਚਿੰਗ ਦੇਖਣ ਲਈ ਸ੍ਰੀਹਰੀਕੋਟਾ ਲਈ ਰਵਾਨਾ

ਚੰਡੀਗੜ੍ਹ, 13 ਜੁਲਾਈ 2023: ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀ ਚੰਦਰਯਾਨ-3 (Chandrayaan-3) ਦੀ ਲਾਂਚਿੰਗ ਦੇਖਣ ਲਈ ਸ਼੍ਰੀਹਰੀਕੋਟਾ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ “ਸਕੂਲ ਆਫ ਐਮੀਨੈਂਸ (SOE) ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ 40 SOE ਵਿਦਿਆਰਥੀ ਚੰਦਰਯਾਨ-3 ਦੇ ਲਾਂਚ ਨੂੰ ਦੇਖਣ ਲਈ ਸ਼੍ਰੀਹਰੀਕੋਟਾ ਜਾ ਰਹੇ ਹਨ। ਇਸ 3 ਦਿਨ ਦੀ ਯਾਤਰਾ ‘ਤੇ ਉਹ ਸ਼੍ਰੀਹਰੀਕੋਟਾ ਦੀ ਸਮੁੱਚੀ ਸੁਵਿਧਾ ਦਾ ਵੀ ਦੌਰਾ ਕਰਨਗੇ ਅਤੇ ਪੁਲਾੜ ਤਕਨਾਲੋਜੀ ‘ਚ ਭਾਰਤ ਦੀ ਤਰੱਕੀ ਬਾਰੇ ਜਾਣਨਗੇ।

Scroll to Top