Corona

ਅੰਮ੍ਰਿਤਸਰ ‘ਚ ਕੋਰੋਨਾ ਦੇ 42 ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਹੋਈ ਮੌਤ

ਚੰਡੀਗੜ੍ਹ 07 ਫਰਵਰੀ 2022: ਪੰਜਾਬ ‘ਚ ਕੋਰੋਨਾ ਵਾਇਰਸ (corona virus) ਦੀ ਤੀਜੀ ਲਹਿਰ ਤੋਂ ਕੁਝ ਰਾਹਤ ਮਿਲੀ ਅਤੇ ਪਾਜ਼ੇਟਿਵ ਮਾਮਲਿਆਂ ‘ਚ ਲਗਾਤਾਰ ਗਿਰਾਵਟ ਆ ਰਹੀ ਹੈ, ਦੂਜੇ ਪਾਸੇ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਿਹਤ ਵਿਭਾਗ ਵੱਲੋਂ ਅੰਮ੍ਰਿਤਸਰ ‘ਚ ਪਿਛਲੇ 24 ਘੰਟਿਆਂ ‘ਚ 4168 ਲੋਕਾਂ ਦੇ ਕਰੋਨਾ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ‘ਚੋਂ ਸਿਰਫ਼ 42 ਮਰੀਜ਼ ਪਾਜ਼ੇਟਿਵ ਪਾਏ ਗਏ ਹਨ। ਜਦਕਿ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਇਸ ਨਾਲ ਜ਼ਿਲ੍ਹੇ ‘ਚ ਐਕਟਿਵ ਮਰੀਜ਼ਾਂ ਦੀ ਗਿਣਤੀ 522 ਹੋ ਗਈ ਹੈ। ਜਦਕਿ 91 ਮਰੀਜ਼ ਕੋਰੋਨਾ ਵਾਇਰਸ (corona virus) ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਵਿਭਾਗ ਵੱਲੋਂ 5 ਤੋਂ ਵੱਧ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਧੂ ਕਲੋਨੀ ਅਤੇ ਸੁੰਦਰਨਗਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ।

 

 

Scroll to Top