Site icon TheUnmute.com

441.93 ਲੱਖ ਰੁਪਏ ਰਾਜਪੁਰਾ ਦੇ ਵਿਕਾਸ ‘ਤੇ ਖ਼ਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਜਰ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ 05 ਸਤੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਅਤੇ ਬੁਨਿਆਦੀ ਸਹੁਲਤਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕਾਰਵਾਈ ਕਰਦੇ ਹੋਏ ਸੂਬਾ ਸਰਕਾਰ ਵੱਲੋਂ ਰਾਜਪੁਰਾ (Rajpura) ਦੇ ਵਿਕਾਸ ਕਾਰਜਾਂ ‘ਤੇ 441.93 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਇਸ ਕਾਰਜ ਲਈ ਵਿਭਾਗ ਵੱਲੋਂ ਟੈਂਡਰ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਇਹਨਾਂ ਵਿਕਾਸ ਕੰਮਾਂ ਵਿੱਚ ਸੜਕਾਂ ਦਾ ਪੈਚ ਵਰਕ, ਰਾਜਪੁਰਾ (Rajpura) ਲਈ ਸਫ਼ਾਈ ਕਰਮਚਾਰੀਆਂ, ਟਰੈਕਟਰ ਡਰਾਈਵਰਾਂ, ਇਲੈਕਟ੍ਰੀਸ਼ਨਾਂ ਅਤੇ ਸੁਪਰਵਾਈਜ਼ਰਾਂ ਆਦਿ ਦੀਆਂ ਸੇਵਾਵਾਂ ਹਾਇਰ ਕੀਤੀਆਂ ਜਾਣਗੀਆਂ ਤਾਂ ਜੋ ਇਲਾਕੇ ਦਾ ਸਾਫ਼ ਸਫ਼ਾਈ ਦਾ ਕੰਮ ਅਤੇ ਹੋਰ ਮੈਨੀਟੀਨੈਂਸ ਦਾ ਕੰਮ ਵਧੀਆ ਤਰੀਕੇ ਨਾਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਇਲਾਕੇ ਦੇ ਹੋਰ ਕਈ ਤਰ੍ਹਾਂ ਦੇ ਵਿਕਾਸ ਕਾਰਜ ਜਿਵੇਂ ਕਿ ਵੱਖ-ਵੱਖ ਥਾਵਾਂ ਤੇ ਚਾਰ ਦੀਵਾਰੀ, ਸ਼ੈਡਾਂ ਦਾ ਨਿਰਮਾਣ ਅਤੇ ਰੱਖ-ਰੱਖਾਵ ਦੇ ਕੰਮ ਕੀਤੇ ਜਾਣਗੇ।

ਡਾ. ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਨਸ਼ੀਲਤਾ ਦੀ ਨੀਤੀ ਦੀ ਵੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਹਨਾਂ ਦੱਸਿਆ ਕਿ ਇਹਨਾਂ ਵਿਕਾਸ ਕਾਰਜਾਂ ਲਈ ਟੈਂਡਰ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 21 ਸਤੰਬਰ, 2022 ਹੈ। ਇਸ ਸਬੰਧੀ ਤਕਨੀਕੀ ਬਿੱਡ ਅਤੇ ਵਿੱਤੀ ਬਿੱਡ ਇਸੇ ਮਿਤੀ ਨੂੰ ਖੋਲ੍ਹੀ ਜਾਵੇਗੀ।

Exit mobile version