ਸ੍ਰੀ ਮੁਕਤਸਰ ਸਾਹਿਬ 29 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਪੰਜਾਬ ਲੋਕ ਸਭਾ ਚੋਣਾਂ ਸਬੰਧੀ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ 30 ਮਈ 2024 ਦੀ ਸ਼ਾਮ 06.00 ਵਜੇ ਤੋਂ ਮਿਤੀ 01 ਜੂਨ 2024 ਦੀ ਸ਼ਾਮ ਵੋਟਾਂ ਪੈਣ ਤੱਕ ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਹ ਹੁਕਮ ਚੋਣ ਡਿਊਟੀ (Sri Muktsar Sahib) ‘ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ/ ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ,ਸੈਕਟਰ ਅਫਸਰ, ਚੋਣਾਂ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ। ਇਹਨਾਂ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।