Site icon TheUnmute.com

ਸਾਲ 2025-26 ਦੌਰਾਨ PSPCL ‘ਚ ਹੋਣਗੀਆਂ 4864 ਹੋਰ ਨਵੀਆਂ ਭਰਤੀਆਂ, ਪੰਜਾਬ ਸਰਕਾਰ ਦਾ ਐਲਾਨ

PSPCL

ਚੰਡੀਗੜ੍ਹ, 28 ਜਨਵਰੀ 2025: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਅਪ੍ਰੈਲ 2022 ਤੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL) ਦੁਆਰਾ ਕੁੱਲ 6586 ਭਰਤੀਆਂ ਕੀਤੀਆਂ ਹਨ। ਬਿਜਲੀ ਮੰਤਰੀ ਨੇ ਐਲਾਨ ਕੀਤਾ ਹੈ ਕਿ ਸਾਲ 2025-26 ਦੌਰਾਨ, ਪੀ.ਐਸ.ਪੀ.ਸੀ.ਐਲ. 4864 ਹੋਰ ਭਰਤੀਆਂ ਕੀਤੀਆਂ ਜਾਣਗੀਆਂ।

ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ 35 ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ |ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਕੁੱਲ ਭਰਤੀਆਂ ‘ਚੋਂ 4444 ਨੌਜਵਾਨਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ‘ਚ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL) ‘ਚ 782 ਨਿਯੁਕਤੀਆਂ ਕੀਤੀਆਂ ਹਨ |

ਇਸ ਤੋਂ ਇਲਾਵਾ 1360 ਵਿਅਕਤੀਆਂ ਨੂੰ ਤਰਸ ਦੇ ਆਧਾਰ ‘ਤੇ ਭਰਤੀ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਭਰਤੀਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਬਿਜਲੀ ਵਿਭਾਗ ਦੇ ਮਨੁੱਖੀ ਸਰੋਤਾਂ ਨੂੰ ਮਜ਼ਬੂਤ ​​ਕਰਕੇ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਨਿਰਵਿਘਨ ਬਿਜਲੀ ਸੇਵਾਵਾਂ ਯਕੀਨੀ ਬਣਾਉਣਾ ਹੈ।

ਇਸਨ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ 35 ਸਹਾਇਕ ਇੰਜੀਨੀਅਰਾਂ ‘ਚੋਂ 22 ਇਲੈਕਟ੍ਰਾਨਿਕਸ ਅਤੇ ਸੰਚਾਰ ਦੇ ਮਾਹਰ ਹਨ ਜਦੋਂ ਕਿ 13 ਇਲੈਕਟ੍ਰੀਕਲ ਦੇ ਮਾਹਰ ਹਨ। ਹਰੇਕ ਉਮੀਦਵਾਰ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਦੀ ਵਿਦਿਅਕ ਯੋਗਤਾ ਅਤੇ ਵਿਭਾਗ ਲਈ ਕੰਮ ਕਰਨ ਦੀਆਂ ਤਰਜੀਹਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਮੰਤਰੀ ਨੇ ਨਵੇਂ ਚੁਣੇ ਸਹਾਇਕ ਇੰਜੀਨੀਅਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਵੇਂ ਭਰਤੀ ਕੀਤੇ ਸਹਾਇਕ ਇੰਜੀਨੀਅਰਾਂ ਅਤੇ ਰਾਜ ਦੇ ਬਿਜਲੀ ਖੇਤਰ ‘ਚ ਉਨ੍ਹਾਂ ਦੇ ਯੋਗਦਾਨ ‘ਚ ਵਿਸ਼ਵਾਸ ਪ੍ਰਗਟ ਕੀਤਾ।

ਬਿਜਲੀ ਮੰਤਰੀ ਐਸ ਹਰਭਜਨ ਸਿੰਘ ਈ.ਟੀ.ਓ. ਮੁੱਖ ਮੰਤਰੀ ਨੇ ਦੱਸਿਆ ਕਿ ਮਾਰਚ 2022 ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ।

Read More: ਮਾਨ ਸਰਕਾਰ ਨੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਰਚਿਆ ਇਤਿਹਾਸ

Exit mobile version