ਚੰਡੀਗੜ੍ਹ, 28 ਸਤੰਬਰ 2024: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ 5 ਨਵੇਂ ਕੈਬਿਨਟ ਮੰਤਰੀਆਂ (cabinet ministers) ਨੂੰ ਥਾਂ ਦਿੱਤੀ ਹੈ | ਇਸਦੇ ਨਾਲ ਹੀ ਪੁਰਾਣੀ ਮੰਤਰੀ ਮੰਡਲੀ ‘ਚ ਸ਼ਾਮਲ 5 ਵਿਧਾਇਕਾਂ ਦੀ ਹੁਕਮ ਜਾਰੀ ਕਰਦਿਆਂ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਕਿਹਾ ਹੈ |
ਪੰਜਾਬ ਸਿਵਲ ਸਕੱਤਰੇਤ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੌੜਾਮਾਜਰਾ , ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਇਸ ਜਾਰੀ ਨੋਟਿਸ ‘ਚ ਕਿਹਾ ਗਿਆ ਹੈ ਕਿ ਮੰਤਰੀ ਨੂੰ ਅਹੁਦੇ ਤੋਂ ਹਟਾਏ ਜਾਣ ਦੇ 15 ਦਿਨਾਂ ਦੇ ਅੰਦਰ ਸਰਕਾਰੀ ਰਿਹਾਇਸ਼ ਖਾਲੀ ਕਰਨੀ ਪਵੇਗੀ। ਇਸ ਲਈ ਤੁਹਾਨੂੰ ਮਕਾਨ ਖਾਲੀ ਕਰਕੇ ਲੋਕ ਨਿਰਮਾਣ ਵਿਭਾਗ ਨੂੰ ਸੌਂਪਣਾ ਚਾਹੀਦਾ ਹੈ ਤਾਂ ਜੋ ਨਵੇਂ ਬਣੇ ਮੰਤਰੀਆਂ (cabinet ministers) ਨੂੰ ਮਕਾਨ ਅਲਾਟ ਕੀਤੇ ਜਾ ਸਕਣ।