Kapurthala Central Jail

ਕਪੂਰਥਲਾ ਕੇਂਦਰੀ ਜੇਲ੍ਹ ‘ਚੋਂ 5 ਮੋਬਾਈਲ ਫੋਨ, 3 ਬੈਟਰੀਆਂ ਤੇ ਸਿਮ ਕਾਰਡ ਬਰਾਮਦ

ਚੰਡੀਗੜ੍ਹ 22 ਦਸੰਬਰ 2022: ਕਪੂਰਥਲਾ ਕੇਂਦਰੀ ਜੇਲ੍ਹ (Kapurthala Central Jail) ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹੁਣ ਇੱਕ ਵਾਰ ਫਿਰ ਤਲਾਸ਼ੀ ਦੌਰਾਨ ਕਪੂਰਥਲਾ ਜੇਲ੍ਹ ਵਿੱਚੋਂ ਕੁਝ ਮੋਬਾਈਲ ਫ਼ੋਨ, ਸਿਮ ਕਾਰਡ ਅਤੇ ਬੈਟਰੀਆਂ ਆਦਿ ਬਰਾਮਦ ਹੋਈਆਂ ਹਨ। ਇਹ ਬਰਾਮਦਗੀ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਅਚਨਚੇਤ ਤਲਾਸ਼ੀ ਦੌਰਾਨ ਹੋਈ ਹੈ।

ਤਲਾਸ਼ੀ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 5 ਮੋਬਾਈਲ ਫੋਨ, 3 ਬੈਟਰੀਆਂ ਅਤੇ 4 ਸਿਮ ਕਾਰਡ ਬਰਾਮਦ ਕੀਤੇ ਹਨ। ਜਿਸ ਵਿੱਚੋਂ 3 ਮੋਬਾਈਲ ਫੋਨ, 2 ਸਿਮ ਕਾਰਡ ਅਤੇ 1 ਬੈਟਰੀ ਲਾਵਾਰਸ ਹਾਲਤ ਵਿੱਚ ਮਿਲੇ ਹਨ । ਜਦੋਂਕਿ ਬਾਕੀ ਬਰਾਮਦਗੀ ਜੇਲ੍ਹ ਵਿੱਚ ਹਵਾਲਾਤੀ ਕੋਲੋਂ ਕੀਤੀ ਗਈ ਹੈ। ਦੂਜੇ ਪਾਸੇ ਇਸ ਸਬੰਧ ਵਿੱਚ ਜੇਲ੍ਹ ਪ੍ਰਸ਼ਾਸਨ ਨੇ ਥਾਣਾ ਕੋਤਵਾਲੀ ਵਿੱਚ 2 ਮੁਲਜ਼ਮਾਂ ਸਮੇਤ ਕੁੱਲ 2 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ 52-ਏ ਪ੍ਰਿਜ਼ਨ ਐਕਟ ਤਹਿਤ 4 ਵੱਖ-ਵੱਖ ਕੇਸ ਦਰਜ ਕੀਤੇ ਹਨ।

Scroll to Top