June 28, 2024 9:43 pm
Mumbai-Pune Expressway

ਮੁੰਬਈ-ਪੁਣੇ ਐਕਸਪ੍ਰੈਸ ਵੇਅ ’ਤੇ ਵਾਪਰੇ ਸੜਕ ਹਾਦਸੇ ‘ਚ 5 ਜਣਿਆਂ ਦੀ ਮੌਤ

ਚੰਡੀਗੜ੍ਹ 18 ਨਵੰਬਰ 2022: ਮਹਾਰਾਸ਼ਟਰ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੋਂ ਦੇ ਖੋਪਲੀ ਇਲਾਕੇ ਵਿੱਚ ਮੁੰਬਈ-ਪੁਣੇ ਐਕਸਪ੍ਰੈਸ ਵੇਅ (Mumbai-Pune Expressway) ’ਤੇ ਇੱਕ ਕਾਰ ਨੇ ਦੂਜੇ ਵਾਹਨ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 5 ਜਣਿਆਂ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਗੰਭੀਰ ਜ਼ਖਮੀ ਹੋ ਗਏ।

ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਵਾਹਨਾਂ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ‘ਚ 4 ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਜ਼ਖਮੀਆਂ ਨੂੰ ਐਮਜੀਐਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ |