July 2, 2024 11:09 pm
Guru Nanak Dev Hospital

Amritsar: ਗੁਰੂ ਨਾਨਕ ਦੇਵ ਹਸਪਤਾਲ ਚੋਂ ਕੱਢੇ ਗਏ 50 ਤੋਂ ਵੱਧ ਸਫਾਈ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ

ਚੰਡੀਗੜ੍ਹ 05 ਦਸੰਬਰ 2021: ਅੰਮ੍ਰਿਤਸਰ (Amritsar )ਦੇ ਗੁਰੂ ਨਾਨਕ ਦੇਵ ਹਸਪਤਾਲ (Guru Nanak Dev Hospital) ਵਿਚ ਕੰਮ ਕਰ ਰਹੇ ਪੰਜਾਹ ਤੋਂ ਵੱਧ ਸਫ਼ਾਈ ਸੇਵਕਾਂ ਨੂੰ ਕੱਢੇ ਜਾਣ ਤੋਂ ਬਾਅਦ ਉਨ੍ਹਾਂ ਦਾ ਗੁੱਸਾ ਹੁਣ ਸੱਤਵੇਂ ਅਸਮਾਨ ਤੇ ਹੈ ਅਤੇ ਅੱਜ ਉਨ੍ਹਾਂ ਦਾ ਪ੍ਰਦਰਸ਼ਨ ਚੌਥੇ ਦਿਨ ਵੀ ਸ਼ਾਮਿਲ ਹੋਇਆ |ਉੱਥੇ ਉਨ੍ਹਾਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਗਿਆ ਕਿ ਜੇਕਰ ਉਨ੍ਹਾਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇੱਥੇ ਜ਼ਿਕਰਯੋਗ ਹੈ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਇਨ੍ਹਾਂ ਸਾਰਿਆਂ ਨੂੰ ਕੋਰੋਨਾ ਵਾਇਰਸ ਦਾ ਐਵਾਰਡ ਦਿੱਤਾ ਗਿਆ ਸੀ|

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਬੇਸ਼ੱਕ 36 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕੀਤੀ ਜਾ ਰਹੀ ਹੈ |ਲੇਕਿਨ ਤਸਵੀਰਾਂ ਅਲੱਗ ਹੀ ਨਜ਼ਰ ਆ ਰਹੀਆਂ ਹਨ | ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੰਮ ਕਰਨ ਵਾਲੇ ਸਫਾਈ ਸੇਵਕਾਂ ਨੂੰ ਉਨ੍ਹਾਂ ਦੇ ਠੇਕੇਦਾਰ ਵੱਲੋਂ ਕੱਢ ਦਿੱਤਾ ਗਿਆ ਅਤੇ ਇਹ ਸਾਰੇ ਸਫ਼ਾਈ ਸੇਵਕ ਕੋਰੋਨਾ ਵਾਇਰਸ (Corona Virus) ਦੇ ਦੌਰਾਨ ਗੁਰੂ ਨਾਨਕ ਦੇਵ ਹਸਪਤਾਲ(Guru Nanak Dev Hospital) ਵਿੱਚ ਕੰਮ ਕਰਦੇ ਹੋਏ ਵੀ ਨਜ਼ਰ ਆਏ ਸਨ | ਉੱਥੇ ਹੀ ਇਸ ਦੇ ਰੋਸ ਦੇ ਚੱਲਦਿਆਂ ਅੱਜ ਸਫ਼ਾਈ ਸੇਵਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੱਲਬਾਤ ਕਰਦੇ ਹੋਏ ਵੇਦ ਪ੍ਰਕਾਸ਼ ਬਬਲੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ 36 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਕਰ ਰਹੇ ਨੇ ਜੋ ਕਿ ਦਾਅਵੇ ਸਰਾਸਰ ਝੂਠੇ ਨਜ਼ਰ ਆ ਰਹੇ ਨੇ ਉਨ੍ਹਾਂ ਨੂੰ ਕਿਹਾ ਕਿ ਇਹ ਪੰਜਾਹ ਤੋਂ ਵੱਧ ਪਰਿਵਾਰ ਹਨ , ਇਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਪੱਕਾ ਕਰ ਦੇਣ ਕਿਉਂਕਿ ਇਨ੍ਹਾਂ ਵੱਲੋਂ ਕੋਰੋਨਾ ਵਾਇਰਸ (Corona Virus) ਦੌਰਾਨ ਲਗਾਤਾਰ ਹੀ ਲੋਕਾਂ ਦੀ ਸੇਵਾ ਕੀਤੀ ਗਈ ਸੀ | ਉਨ੍ਹਾਂ ਨੇ ਕਿਹਾ ਕਿ ਜੇਕਰ ਇਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ ਤੇ ਸਾਡਾ ਸੰਘਰਸ਼ ਹੋਰ ਵੀ ਤਿੱਖਾ ਹੋਵੇਗਾ |