IIM Ahmedabad

ਸਰਕਾਰੀ ਸਕੂਲਾਂ ਦੇ 50 ਅਧਿਆਪਕਾਂ ਨੂੰ IIM ਅਹਿਮਦਾਬਾਦ ਵਿਖੇ ਸਿਖਲਾਈ ਲੈਣ ਲਈ ਭੇਜੇ

ਚੰਡੀਗੜ੍ਹ, 07 ਅਕਤੂਬਰ 2024: ਪੰਜਾਬ ਸਰਕਾਰ ਦੁਆਰਾ ਸਕੂਲ ਪ੍ਰਬੰਧਨ ਨੂੰ ਹੋਰ ਸੁਚਾਰੂ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਵਿਸ਼ੇਸ਼ ਸਿਖਲਾਈ ਮੁਹਿੰਮ ਦੇ ਹਿੱਸੇ ਵਜੋਂ ਬੀਤੇ ਦਿਨ 50 ਹੈੱਡ ਮਾਸਟਰ/ਹੈੱਡ ਮਿਸਟ੍ਰੈਸ ਆਈਆਈਐਮ ਅਹਿਮਦਾਬਾਦ (IIM Ahmedabad) ਵਿਖੇ ਸਿਖਲਾਈ ਲੈਣ ਭੇਜੇ ਹਨ | ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਤਰਫੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਹਵਾਈ ਅੱਡੇ ਤੋਂ।

ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈੱਡਮਾਸਟਰਾਂ/ਹੈੱਡਮਿਸਟ੍ਰੈਸਾਂ ਦੇ ਤੀਜੇ ਬੈਚ ਨੂੰ ਵਿਸ਼ੇਸ਼ ਸਿਖਲਾਈ ਲਈ ਆਈ.ਆਈ.ਐਮ ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ। ਇਸ ਬੈਚ ਨੂੰ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ ਸਿਖਲਾਈ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਆਈਆਈਐਮ ਅਹਿਮਦਾਬਾਦ (IIM Ahmedabad) ਵਿਸ਼ਵ ਭਰ ‘ਚ ਪ੍ਰਬੰਧਨ ਸਿਖਲਾਈ ਲਈ ਮਸ਼ਹੂਰ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਸਿੰਗਾਪੁਰ ਦੀ ਵਿਸ਼ਵ ਪ੍ਰਸਿੱਧ ਵਿੱਦਿਅਕ ਸੰਸਥਾ ਤੋਂ ਵੀ 202 ਪ੍ਰਿੰਸੀਪਲਾਂ ਨੂੰ ਸਿਖਲਾਈ ਦੇ ਚੁੱਕੀ ਹੈ ਅਤੇ ਆਈਆਈਐਮ ਅਹਿਮਦਾਬਾਦ ਤੋਂ 100 ਹੈੱਡਮਾਸਟਰਾਂ/ਹੈੱਡ ਮਿਸਟ੍ਰੈਸਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ।

 

Scroll to Top