July 7, 2024 5:10 pm
STUBBLE

ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ 53 ਫੀਸਦੀ ਦੀ ਕਮੀ, ਪੰਜਾਬ ਸਰਕਾਰ ਵੱਲੋਂ ਅੰਕੜੇ ਜਾਰੀ

ਚੰਡੀਗੜ੍ਹ, 27 ਅਕਤੂਬਰ 2023: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਦੂਜੇ ਪਾਸੇ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਪੰਜਾਬ ਵਿੱਚ ਪਰਾਲੀ ਸਾੜਨ (stubble burning) ਦੇ ਮਾਮਲਿਆਂ ਵਿੱਚ 53 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ । ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਾਲ 15 ਸਤੰਬਰ ਤੋਂ 24 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੇ 2,306 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 5,617 ਮਾਮਲੇ ਦਰਜ ਕੀਤੇ ਗਏ ਸਨ।

ਗੁਰਮੀਤ ਸਿੰਘ ਖੁੱਡੀਆਂ ਦੇ ਮੁਤਾਬਕ ਇਸ ਸਾਲ 15 ਸਤੰਬਰ ਤੋਂ 24 ਅਕਤੂਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ (stubble burning) ਦੇ 2,306 ਮਾਮਲੇ ਦਰਜ ਕੀਤੇ ਗਏ ਹਨ, ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ 5,617 ਮਾਮਲੇ ਦਰਜ ਕੀਤੇ ਗਏ ਸਨ। ਸਾਲ 2020 ਅਤੇ 21 ਵਿੱਚ ਪਰਾਲੀ ਸਾੜਨ ਦੇ ਕ੍ਰਮਵਾਰ 14,805 ਅਤੇ 6058 ਮਾਮਲੇ ਦਰਜ ਕੀਤੇ ਗਏ ਹਨ।

ਇਸਦੇ ਨਾਲ ਹੀ ਗੁਰਮੀਤ ਸਿੰਘ ਖੁੱਡੀਆਂ ਨੇ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਰਾਲੀ ਸਾੜਨ ਦੇ ਕੇਸਾਂ ਦੀ ਗਿਣਤੀ 2022 ਵਿੱਚ 5798 ਕੇਸਾਂ ਤੋਂ ਘਟ ਕੇ 2023 ਵਿੱਚ 2704 ਰਹਿ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 25 ਅਕਤੂਬਰ ਤੱਕ ਜਿੰਨੀ ਪਾਰਲੀ ਸਾੜੀ ਗਈ ਸੀ, ਉਸ ਦੇ ਮੁਕਾਬਲੇ ਇਸ ਸਾਲ 25 ਅਕਤੂਬਰ ਤੱਕ 53 ਫੀਸਦੀ ਦੀ ਕਮੀ ਦਰਜ ਕੀਤੀ ਹੈ |