Site icon TheUnmute.com

ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣਾਂ ‘ਚ 54.98 ਫ਼ੀਸਦੀ ਵੋਟਿੰਗ: DC ਡਾ: ਹਿਮਾਂਸ਼ੂ ਅਗਰਵਾਲ

Jalandhar West

ਚੰਡੀਗੜ੍ਹ, 11 ਜੁਲਾਈ, 2024: ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣਾਂ(Jalandhar West) ‘ਚ 54.98 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ | ਇਸਦੀ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਦਿੱਤੀ ਹੈ |

ਉਨ੍ਹਾਂ ਕਿਹਾ ਕਿ ਜਲੰਧਰ (Jalandhar West) ਜ਼ਿਮਨੀ ਚੋਣ ਸ਼ਾਂਤੀਪੂਰਵਕ ਸਮਾਪਤ ਹੋਈ ਹੈ ਅਤੇ ਵੋਟਿੰਗ ਪ੍ਰਕਿਰਿਆ ਦੌਰਾਨ ਹਿੰਸਾ ਦੀ ਕੋਈ ਘਟਨਾ ਨਹੀਂ ਵਾਪਰੀ | ਜਿਕਰਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਦੀ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਸਵੇਰ 8 ਵਜੇ ਸ਼ੁਰੂ ਹੋਵੇਗੀ ਅਤੇ ਨਤੀਜਾ ਐਲਾਨਿਆ ਜਾਵੇਗਾ |

Exit mobile version