ਦਿੱਲੀ , 09 ਅਕਤੂਬਰ 2026: Delhi Metro News: ਦਿੱਲੀ ਪੁਲਿਸ ਨੇ ਅੱਜ ਰਾਤ 9 ਵਜੇ ਤੋਂ ਕੱਲ੍ਹ ਤੱਕ 57 ਮੈਟਰੋ ਸਟੇਸ਼ਨਾਂ ਦੇ ਪ੍ਰਵੇਸ਼ ਅਤੇ ਨਿਕਾਸ ਗੇਟਾਂ ਨੂੰ ਬੰਦ ਕਰਨ ਦਾ ਪ੍ਰਸਤਾਵ ਰੱਖਿਆ ਹੈ। ਇਹ ਪ੍ਰਸਤਾਵ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (DMRC) ਦੇ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ। DMRC ਤੋਂ ਅੰਤਿਮ ਪੁਸ਼ਟੀ ਦੀ ਉਡੀਕ ਹੈ।
ਪੁਲਿਸ ਨੇ ਕਿਹਾ ਕਿ ਇਨ੍ਹਾਂ ਸਟੇਸ਼ਨਾਂ ਦੇ ਪ੍ਰਵੇਸ਼ ਅਤੇ ਨਿਕਾਸ ਗੇਟਾਂ ਨੂੰ ਬੰਦ ਕਰਨ ਦਾ ਸੁਝਾਅ ਦਿੱਤਾ ਗਿਆ ਹੈ। ਹਾਲਾਂਕਿ, ਯਾਤਰੀਆਂ ਨੂੰ ਇੰਟਰਚੇਂਜ ਸਹੂਲਤਾਂ ਦਾ ਲਾਭ ਲੈਣ ਦੀ ਆਗਿਆ ਹੋਵੇਗੀ। ਇਸਦਾ ਮਤਲਬ ਹੈ ਕਿ ਯਾਤਰੀ ਇੱਕ ਲਾਈਨ ਤੋਂ ਦੂਜੀ ਲਾਈਨ ‘ਚ ਬਦਲ ਸਕਣਗੇ। ਹਾਲਾਂਕਿ, ਉਹ ਸਟੇਸ਼ਨ ਤੋਂ ਬਾਹਰ ਨਹੀਂ ਨਿਕਲ ਸਕਣਗੇ ਜਾਂ ਇਨ੍ਹਾਂ ਸਟੇਸ਼ਨਾਂ ‘ਚ ਦਾਖਲ ਨਹੀਂ ਹੋ ਸਕਣਗੇ। ਸੁਰੱਖਿਆ ਕਾਰਨਾਂ ਕਰਕੇ ਇਹ ਕਦਮ ਚੁੱਕਿਆ ਗਿਆ ਹੈ।

Read More: ਜੀਐਸਟੀ ਕੌਂਸਲ ਦੀ ਮੀਟਿੰਗ ‘ਚ ਕਈ ਵੱਡੇ ਫੈਸਲੇ, GST ਅਧਿਕਾਰੀਆਂ ਦਾ ਮਨਮਾਨੀ ਗ੍ਰਿਫ਼ਤਾਰੀਆਂ ਦਾ ਅਧਿਕਾਰ ਖਤਮ




