July 5, 2024 12:48 am
Kulgam

ਕੁਲਗਾਮ ‘ਚ ਜੈਸ਼-ਏ-ਮੁਹੰਮਦ ਦੇ 6 ਕਥਿਤ ਅੱਤਵਾਦੀ ਭਾਰੀ ਅਸਲੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 3 ਫਰਵਰੀ 2023: ਭਾਰਤੀ ਸੁਰੱਖਿਆ ਬਲਾਂ ਨੇ ਕੁਲਗਾਮ (Kulgam) ਵਿੱਚ ਜੈਸ਼-ਏ-ਮੁਹੰਮਦ ਦੇ ਕਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਛੇ ਕਥਿਤ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਇਨ੍ਹਾਂ ਦੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਕੁਲਗਾਮ ਪੁਲਿਸ ਨੂੰ ਇਲਾਕੇ ‘ਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ।

ਇਸ ਤੋਂ ਬਾਅਦ 9 ਰਾਸ਼ਟਰੀ ਰਾਈਫਲਜ਼ ਦੇ ਨਾਲ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਇਕ ਵਿਸ਼ੇਸ਼ ਟਿਕਾਣੇ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਵੱਡਾ ਭੰਡਾਰ ਬਰਾਮਦ ਕਰਨ ਤੋਂ ਬਾਅਦ ਛੇ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਮੌਕੇ ਤੋਂ ਚਾਰ ਯੂਬੀਜੀਐਲ ਗੋਲੇ, 446 ਗੋਲੀਆਂ, 30 ਏਕੇ 47, ਦੋ ਮੋਰਟਾਰ ਦੇ ਗੋਲੇ ਅਤੇ ਹੋਰ ਅਪਰਾਧਕ ਸਮੱਗਰੀ ਬਰਾਮਦ ਕੀਤੀ ਗਈ ਹੈ। ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

BSF