ਚੰਡੀਗੜ੍ਹ, 28 ਮਾਰਚ 2025: ਅੱਜ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ‘ਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ‘ਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ (Working Women Hostels) ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੰਮਕਾਜੀ ਔਰਤਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕੀਤੀ ਜਾ ਰਹੀ ਹੈ |
ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਦੱਸਿਆ ਕਿ ਇਹ ਹੋਸਟਲ ਮੋਹਾਲੀ (Working Women Hostels), ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ‘ਚ ਬਣਾਏ ਜਾਣਗੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ‘ਚ 3 ਹੋਸਟਲ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ‘ਚ 1-1 ਹੋਸਟਲ ਬਣਾਇਆ ਜਾਵੇਗਾ | ਇਨ੍ਹਾਂ ਹੋਸਟਲਾਂ ਦੇ ਨਿਰਮਾਣ ‘ਤੇ ਲਗਭਗ 150 ਕਰੋੜ ਰੁਪਏ ਦੀ ਲਾਗਤ ਆਉਣ ਦੀ ਸੰਭਾਵਨਾ ਹੈ ਅਤੇ ਇਹ ਕੁੱਲ 800 ਕੰਮਕਾਜੀ ਔਰਤਾਂ ਲਈ ਰਿਹਾਇਸ਼ ਪ੍ਰਦਾਨ ਕਰਨਗੇ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਨਿਰਮਾਣ ਕਾਰਜ ਮਈ 2025 ਤੱਕ ਸ਼ੁਰੂ ਹੋ ਜਾਵੇਗਾ ਅਤੇ 31 ਮਾਰਚ 2026 ਤੱਕ ਮੁਕੰਮਲ ਕਰ ਲਿਆ ਜਾਵੇਗਾ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ, ਸੁਵਿਧਾ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹ ਵਚਨਬੱਧ ਹੈ।
Read More: ਪੰਜਾਬ ‘ਚ ਬਣਾਏ ਜਾ ਰਹੇ ਨੇ 1000 ਅਤਿ-ਆਧੁਨਿਕ ਆਂਗਣਵਾੜੀ ਸੈਂਟਰ: ਡਾ. ਬਲਜੀਤ ਕੌਰ