Tarn Taran election

ਤਰਨ ਤਾਰਨ ਜ਼ਿਮਨੀ ਚੋਣ ਲਈ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ

ਤਰਨ ਤਾਰਨ, 17 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੀ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ 5ਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ | ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਮੁਤਾਬਕ ਤਰਨ ਤਾਰਨ ਸੀਟ ਲਈ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਇਸਦੇ ਨਾਲ ਹੀ ਆਮ ਆਦਮੀ ਪਾਰਟੀ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਦੋ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਰਾਜੇਸ਼ ਵਾਲੀਆ ਵੱਲੋਂ ਉਨ੍ਹਾਂ ਦੇ ਕਵਰਿੰਗ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਇਸਤੋਂ ਇਲਾਵਾ ਸੱਚੋ ਸੱਚ ਪਾਰਟੀ ਤੋਂ ਉਮੀਦਵਾਰ ਸ਼ਾਮ ਲਾਲ ਗਾਂਧੀ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ।

ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ ਹੋਰ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ 15 ਅਕਤੂਬਰ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।

ਨਾਮਜ਼ਦਗੀਆਂ ਭਰਨ ਦੀ ਆਖਰੀ ਤਾਰੀਖ਼ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ਼ 24 ਅਕਤੂਬਰ, 2025 ਹੈ।

Read More: ਤਰਨ ਤਾਰਨ ਜ਼ਿਮਨੀ ਚੋਣ ਲਈ ਤੀਜੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ

Scroll to Top