ਪੰਜਾਬ ਸਰਕਾਰ ਵੱਲੋਂ ਜਲੰਧਰ ਪੁਲਿਸ ਦੇ 6 ਅਧਿਕਾਰੀ ਬਰਖ਼ਾਸਤ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ, 20 ਦਸੰਬਰ 2023: ਪੰਜਾਬ ਸਰਕਾਰ ਨੇ ਜਲੰਧਰ ਪੁਲਿਸ (Jalandhar police) ਦੇ 6 ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅਨੁਸ਼ਾਸਨਹੀਣਤਾ ਕਾਰਨ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ 6 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਵੱਖ-ਵੱਖ ਰੈਂਕਾਂ ਦੇ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਹੈ।

ਜਿਨ੍ਹਾਂ 6 ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇੱਕ ਆਪਣੀ ਡਿਊਟੀ ਤੋਂ ਲਗਾਤਾਰ ਗੈਰ-ਹਾਜ਼ਰ ਸੀ, ਜਦੋਂ ਕਿ 5 ਮੁਲਾਜ਼ਮ ਛੁੱਟੀ ਲੈ ਕੇ ਕੈਨੇਡਾ ਅਤੇ ਆਸਟ੍ਰੇਲੀਆ ਚਲੇ ਗਏ ਸਨ ਅਤੇ ਛੁੱਟੀ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਸਮੇਂ ਸਿਰ ਵਾਪਸ ਆਉਣ ਵਿੱਚ ਅਸਫ਼ਲ ਰਹੇ ਸਨ। ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦਾ ਫੈਸਲਾ ਵਿਭਾਗ (Jalandhar police) ਵੱਲੋਂ ਪੂਰੀ ਜਾਂਚ ਤੋਂ ਬਾਅਦ ਲਿਆ ਗਿਆ ਹੈ। ਉਕਤ 6 ਅਧਿਕਾਰੀਆਂ ‘ਤੇ ਪ੍ਰੋਟੋਕੋਲ ਦੀ ਉਲੰਘਣਾ ਕਰਨ ਅਤੇ ਪੁਲਿਸ ਵਿਭਾਗ ਵੱਲੋਂ ਨਿਰਧਾਰਤ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਉਕਤ ਕਾਰਵਾਈ ਕੀਤੀ ਗਈ ਹੈ |

ਦੱਸ ਦਈਏ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ​​ਕਰਨ ਦੇ ਮਕਸਦ ਨਾਲ ਪੁਲਿਸ ਪ੍ਰਸ਼ਾਸਨ  ਵੱਲੋਂ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ, ਜਿਸ ਵਿੱਚ ਅਧਿਕਾਰੀਆਂ ਨੂੰ ਸਖ਼ਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਕਮਿਸ਼ਨਰ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਸਨ ਕਿ ਜੇਕਰ ਕਿਸੇ ਵੀ ਮਾਮਲੇ ਵਿੱਚ ਕਿਸੇ ਪੁਲਿਸ ਅਧਿਕਾਰੀ ਦੀ ਲਾਪ੍ਰਵਾਹੀ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Scroll to Top