Goa stampede

ਗੋਆ ‘ਚ ਧਾਰਮਿਕ ਸਮਾਗਮ ਦੌਰਾਨ ਭਗਦੜ ‘ਚ 6 ਜਣਿਆਂ ਮੌ.ਤ, CM ਪ੍ਰਮੋਦ ਸਾਵੰਤ ਦੀ ਪੀੜਤਾਂ ਨਾਲ ਮੁਲਾਕਾਤ

ਗੋਆ, 03 ਮਈ 2025: Goa Stampede News: ਉੱਤਰੀ ਗੋਆ ਦੇ ਸ਼ਿਰਗਾਓਂ ‘ਚ ਸ਼ਨੀਵਾਰ ਸਵੇਰੇ ਇੱਕ ਧਾਰਮਿਕ ਸਮਾਗਮ ਦੌਰਾਨ ਦਰਦਨਾਕ ਹਾਦਸਾ ਵਾਪਰਿਆ ਹੈ | ਧਾਰਮਿਕ ਸਮਾਗਮ ਦੌਰਾਨ ਅਚਾਨਕ ਭਗਦੜ ਮਚਣ ਕਾਰਨ ਘੱਟੋ-ਘੱਟ ਛੇ ਜਣਿਆਂ ਦੀ ਮੌਤ ਹੋ ਗਈ ਅਤੇ ਲਗਭਗ 75 ਜ਼ਖਮੀ ਹੋ ਗਏ। ਇਹ ਹਾਦਸਾ ਸ਼੍ਰੀ ਲਰਾਈ ਜਾਤਰਾ ਦੌਰਾਨ ਵਾਪਰਿਆ ਹੈ। ਇਸ ਲੌਰਾਈ ਯਾਤਰਾ ‘ਚ ਹਰ ਸਾਲ ਹਜ਼ਾਰਾਂ ਸ਼ਰਧਾਲੂ ਹਿੱਸਾ ਲੈਂਦੇ ਹਨ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਸੀਐਮ ਪ੍ਰਮੋਦ ਸਾਵੰਤ ਮੌਕੇ ‘ਤੇ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਬਾਰੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਗੱਲ ਕੀਤੀ ਹੈ ਅਤੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਤਰੀ ਗੋਆ ਦੇ ਜ਼ਿਲ੍ਹਾ ਹਸਪਤਾਲ ਅਤੇ ਬਿਚੋਲੀਮ ਹਸਪਤਾਲ ਦਾ ਦੌਰਾ ਕੀਤਾ। ਮੁੱਖ ਮੰਤਰੀ ਨੇ ਜ਼ਖਮੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਇਲਾਜ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਹਾਦਸੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।

ਰਿਪੋਰਟਾਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵੱਡੀ ਗਿਣਤੀ ‘ਚ ਸ਼ਰਧਾਲੂ ਰਵਾਇਤੀ ਸ਼੍ਰੀ ਲੈਰਾਈ ਦੇਵੀ ‘ਜਾਤਰਾ’ ‘ਚ ਹਿੱਸਾ ਲੈਣ ਲਈ ਇਕੱਠੇ ਹੋਏ ਸਨ। ਅਚਾਨਕ ਵੱਡੀ ਭੀੜ ਵਿੱਚ ਹਫੜਾ-ਦਫੜੀ ਮਚ ਗਈ, ਜਿਸ ਕਾਰਨ ਭਗਦੜ ਵਰਗੀ ਸਥਿਤੀ ਪੈਦਾ ਹੋ ਗਈ। ਲੋਕ ਆਪਣੀ ਜਾਨ ਬਚਾਉਣ ਲਈ ਭੱਜਣ ਲੱਗੇ। ਇਸ ਦੌਰਾਨ ਕੁਝ ਲੋਕ ਡਿੱਗ ਪਏ ਅਤੇ ਕੁਚਲੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਤਿਉਹਾਰ ਲਈ ਗੋਆ, ਮਹਾਰਾਸ਼ਟਰ ਅਤੇ ਕਰਨਾਟਕ ਤੋਂ ਹਜ਼ਾਰਾਂ ਸ਼ਰਧਾਲੂ ਮੰਦਰ ਵਿੱਚ ਇਕੱਠੇ ਹੋਏ ਸਨ। ਉਨ੍ਹਾਂ ਕਿਹਾ ਕਿ ਭਗਦੜ ਦਾ ਅਸਲ ਕਾਰਨ ਜਾਂਚ ਤੋਂ ਬਾਅਦ ਪਤਾ ਲੱਗੇਗਾ।

ਮੁੱਖ ਮੰਤਰੀ ਦਫ਼ਤਰ (ਸੀਐਮਓ) ਦੇ ਅਧਿਕਾਰੀਆਂ ਨੇ ਦੱਸਿਆ ਕਿ ਭਗਦੜ ‘ਚ ਘੱਟੋ-ਘੱਟ ਛੇ ਜਣਿਆਂ ਦੀ ਜਾਨ ਚਲੀ ਗਈ ਅਤੇ ਕਈ ਸ਼ਰਧਾਲੂ ਜ਼ਖਮੀ ਹੋ ਗਏ। ਸੂਬੇ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਕਿਹਾ ਕਿ ਘੱਟੋ-ਘੱਟ 30 ਜਣੇ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ ਅੱਠ ਦੀ ਹਾਲਤ ਗੰਭੀਰ ਹੈ ਅਤੇ ਦੋ ਨੂੰ ਬੰਬੋਲੀਮ ਦੇ ਗੋਆ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਰੈਫਰ ਕੀਤਾ ਗਿਆ ਹੈ।

Read More: Kedarnath Dham 2025 : ਕੇਦਾਰਨਾਥ ਧਾਮ ਦੇ ਖੁੱਲ੍ਹੇ ਦਰਵਾਜ਼ੇ, ਮੰਤਰਾਂ ਦਾ ਕੀਤਾ ਗਿਆ ਜਾਪ

Scroll to Top