July 3, 2024 12:28 pm
Alabama

ਅਲਬਾਮਾ ਸੂਬੇ ‘ਚ ਤੂਫਾਨ ਕਾਰਨ 6 ਜਣਿਆਂ ਦੀ ਮੌਤ, ਪ੍ਰਸ਼ਾਸਨ ਵਲੋਂ ਐਮਰਜੈਂਸੀ ਦਾ ਐਲਾਨ

ਚੰਡੀਗੜ੍ਹ 13 ਜਨਵਰੀ 2023: ਅਮਰੀਕਾ ਦੇ ਅਲਬਾਮਾ (Alabama) ਸੂਬੇ ‘ਚ ਤੂਫਾਨ ਨੇ ਤਬਾਹੀ ਮਚਾਈ ਹੈ। ਇਸ ਤੂਫਾਨ ਨੇ ਸੂਬੇ ‘ਚ ਭਾਰੀ ਤਬਾਹੀ ਮਚਾਈ ਹੈ ਅਤੇ 6 ਜਣਿਆਂ ਦੀ ਜਾਨ ਜਾ ਚੁੱਕੀ ਹੈ। ਇਸ ਤੂਫ਼ਾਨ ਕਾਰਨ ਅਲਬਾਮਾ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਅਲਬਾਮਾ ਪ੍ਰਸ਼ਾਸਨ ਨੇ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।

ਅਲਬਾਮਾ ਦੇ ਔਟੌਗਾ, ਚੈਂਬਰਜ਼, ਡੱਲਾਸ, ਐਲਮੋਰ ਅਤੇ ਟੈਲਾਪੂਸਾ ਖੇਤਰ ਤੂਫਾਨ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ। ਸੂਬੇ ਦਾ ਵੱਡਾ ਹਿੱਸਾ ਹਨੇਰੇ ਵਿੱਚ ਡੁੱਬ ਗਿਆ ਹੈ। ਜਾਰਜੀਆ, ਮਿਸੀਸਿਪੀ ਅਤੇ ਅਲਾਬਾਮਾ ਵਿੱਚ ਬਿਜਲੀ ਪ੍ਰਣਾਲੀ ਠੱਪ ਹੋਣ ਕਾਰਨ ਲੋਕ ਰੌਸ਼ਨੀ ਤੋਂ ਬਿਨਾਂ ਹੀ ਰਹਿਣ ਲਈ ਮਜਬੂਰ ਹਨ। ਇਸ ਦੇ ਨਾਲ ਹੀ ਅਲਬਾਮਾ (Alabama) ਵਿੱਚ 250 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਈ ਉਡਾਣਾਂ ‘ਚ ਦੇਰੀ ਹੋਈ ਹੈ।

ਜਾਣਕਾਰੀ ਮੁਤਾਬਕ ਇਸ ਤੂਫਾਨ ਨਾਲ 40-50 ਘਰਾਂ ਨੂੰ ਨੁਕਸਾਨ ਪੁੱਜਾ ਹੈ। ਮੋਰਗਨ ਕਾਊਂਟੀ ਸ਼ੈਰਿਫ ਦਫਤਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਵੱਡੀ ਗਿਣਤੀ ਵਿਚ ਲੋਕ ਜ਼ਖਮੀ ਹੋਏ ਹਨ। ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਤੂਫਾਨ ‘ਚ 10 ਜਣੇ ਜ਼ਖਮੀ ਵੀ ਹੋਏ ਹਨ।

ਦੱਸ ਦੇਈਏ ਕਿ ਪਿਛਲੇ ਸਾਲ ਦੇ ਅੰਤ ਵਿੱਚ ਅਮਰੀਕਾ ਨੂੰ ਵੀ ਭਿਆਨਕ ਬਰਫੀਲੇ ਤੂਫਾਨ ਦਾ ਸਾਹਮਣਾ ਕਰਨਾ ਪਿਆ ਸੀ। ਇਹ ਤੂਫ਼ਾਨ ਕਿੰਨਾ ਖ਼ਤਰਨਾਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੂਰੇ ਅਮਰੀਕਾ ਵਿਚ ਇਸ ਬਰਫ਼ੀਲੇ ਤੂਫ਼ਾਨ ਵਿਚ 50 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ। ਤੂਫਾਨ ਕਾਰਨ ਆਮ ਜਨਜੀਵਨ ਠੱਪ ਹੋ ਗਿਆ। ਇਸ ਤੂਫ਼ਾਨ ਨੂੰ ਪਿਛਲੀ ਸਦੀ ਵਿੱਚ ਅਮਰੀਕਾ ਵਿੱਚ ਸਭ ਤੋਂ ਖ਼ਤਰਨਾਕ ਤੂਫ਼ਾਨਾਂ ਵਿੱਚੋਂ ਇੱਕ ਮੰਨਿਆ ਗਿਆ ਹੈ।