ਚੰਡੀਗੜ੍ਹ, 27 ਸਤੰਬਰ 2023: ਪੰਜਾਬ ਦੇ ਏਡੀਜੀਪੀ ਜੇਲ੍ਹ ਅਰੁਣ ਪਾਲ ਸਿੰਘ ਨੇ ਮਾਨਸਾ ਜੇਲ੍ਹ (Mansa jail) ਦੇ 2 ਸੁਪਰਡੈਂਟਾਂ ਸਮੇਤ 6 ਵਾਰਡਨਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਵਿਅਕਤੀਆਂ ਵਿੱਚ ਸਹਾਇਕ ਸੁਪਰਡੈਂਟ ਜੇਲ੍ਹ ਮਾਨਸਾ ਭਿਵਮ ਤੇਜ ਸਿੰਗਲਾ, ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਸਮੇਤ ਵਾਰਡਨ ਨਿਰਮਲ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਸਿੰਘ ਅਤੇ ਹਰਪ੍ਰੀਤ ਸਿੰਘ ਪੱਟੀ ਨੰਬਰ 1405 ਸ਼ਾਮਲ ਹਨ।
ਦੱਸਿਆ ਜਾ ਰਿਹਾ ਹੈ ਕਿ ਮਾਨਸਾ ਜੇਲ੍ਹ ਤੋਂ ਰਿਹਾਅ ਹੋਏ ਕੈਦੀ ਸੁਭਾਸ਼ ਕੁਮਾਰ ਅਰੋੜਾ ਨੇ ਜੇਲ੍ਹ ‘ਚ ਨਸ਼ੀਲੇ ਪਦਾਰਥਾਂ ਅਤੇ ਮੋਬਾਇਲ ਫੋਨਾਂ ਦੀ ਵਰਤੋਂ ਦਾ ਖ਼ੁਲਾਸਾ ਮੀਡੀਆ ‘ਚ ਕੀਤਾ ਸੀ। ਉਸ ਨੇ ਦੱਸਿਆ ਸੀ ਕਿ ਜੇਲ ‘ਚ ਪ੍ਰਭਾਵਸ਼ਾਲੀ ਅਤੇ ਆਰਥਿਕ ਤੌਰ ‘ਤੇ ਮਜ਼ਬੂਤ ਕੈਦੀ ਜੇਲ੍ਹ ਅਧਿਕਾਰੀਆਂ ਨੂੰ ਪੈਸੇ ਦੇ ਕੇ ਨਸ਼ੇ ਸਮੇਤ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਾਪਤ ਕਰਦੇ ਹਨ। ਉਸ ਨੇ ਜੇਲ੍ਹ ਵਿੱਚ ਮੋਬਾਈਲ ਫੋਨਾਂ ਦੀ ਅੰਨ੍ਹੇਵਾਹ ਵਰਤੋਂ ਬਾਰੇ ਵੀ ਅਹਿਮ ਜਾਣਕਾਰੀ ਦਿੱਤੀ ਸੀ।
ਮਾਨਸਾ ਜੇਲ੍ਹ ਵਿੱਚੋਂ ਰਿਹਾਅ ਹੋਏ ਕੈਦੀ ਸੁਭਾਸ਼ ਕੁਮਾਰ ਉਰਫ਼ ਸੁਭਾਸ਼ ਅਰੋੜਾ ਵੱਲੋਂ ਟੀਵੀ ਚੈਨਲਾਂ ਨੂੰ ਦਿੱਤੇ ਇੰਟਰਵਿਊ ਵਿੱਚ ਲਾਏ ਦੋਸ਼ਾਂ ਦੀ ਜਾਂਚ ਡੀਆਈਜੀ ਜੇਲ੍ਹ (ਹੈੱਡਕੁਆਰਟਰ) ਵੱਲੋਂ ਕੀਤੀ ਅਗਿ | ਇਸ ਮਗਰੋਂ ਉਕਤ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਮੇਤ ਵਾਰਡਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ।