ਨਕਲੀ ਬੀਜ

ਨਕਲੀ ਬੀਜ ਕਾਰਨ ਕਿਸਾਨ ਦੀ 60 ਏਕੜ ਮੂੰਗੀ ਦੀ ਫਸਲ ਹੋਈ ਬਰਬਾਦ

ਸ੍ਰੀ ਮੁਕਤਸਰ ਸਾਹਿਬ 19 ਜੁਲਾਈ 2022: ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵਲੋਂ ਕਈ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕੜੀ ਦੇ ਤਹਿਤ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਚੱਕਰ ਵਿੱਚੋਂ ਨਿਕਲ ਕੇ ਹੋਰ ਫ਼ਸਲਾਂ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾਂਵਾਲੀ ਦੇ ਕਿਸਾਨ ਨੇ ਤਕਰੀਬਨ 60 ਏਕੜ ਖੇਤਾਂ ਵਿੱਚ ਮੂੰਗੀ ਦੀ ਫਸਲ ਬੀਜੀ ਸੀ, ਪਰ ਇਹ ਮੂੰਗੀ ਦਾ ਬੀਜ ਨਕਲੀ ਨਿਕਲਿਆ | ਜਿਸ ਕਾਰਨ ਕਿਸਾਨ ਨੂੰ ਆਪਣੇ ਖੇਤਾਂ ਵਿੱਚੋਂ ਇਹ ਫਸਲ ਵਾਹੁਣੀ ਪਈ |

ਇਸਦੇ ਨਾਲ ਹੀ ਕਿਸਾਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੇ ਨਾਲ ਨਾਲ ਕਿਸਾਨਾਂ ਦੀ ਖੱਜਲ ਖੁਆਰੀ ਵੀ ਹੋਈ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਕਿਸਾਨ ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਸੰਬੰਧ ਵਿਚ ਉਨ੍ਹਾਂ ਨੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਹੇਠਾਂ ਜਾਣ ਕਾਰਨ ਉਨ੍ਹਾਂ ਵੱਲੋਂ ਇਹ ਫਸਲ ਬੀਜੀ ਗਈ ਸੀ ਅਤੇ ਸਰਕਾਰ ਦੀਆਂ ਹਦਾਇਤਾਂ ਮੰਨੀਆਂ ਗਈਆਂ ਸਨ , ਪਰ ਕੁਝ ਮੁਨਾਫ਼ਾਖੋਰ ਦੁਕਾਨਦਾਰਾਂ ਕਾਰਨ ਉਨ੍ਹਾਂ ਦਾ ਇਹ ਨੁਕਸਾਨ ਹੋਇਆ ਹੈ |

ਇਸ ਸੰਬੰਧ ਵਿਚ ਜਦੋਂ ਗੁਰਪ੍ਰੀਤ ਸਿੰਘ ਮੁੱਖ ਖੇਤੀਬਾਡ਼ੀ ਅਫਸਰ ਸ੍ਰੀ ਮੁਕਤਸਰ ਸਾਹਿਬ ਨਾਲ ਗੱਲਬਾਤ ਕੀਤੀ ਗਈ ਤਾਂ, ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਮਾਣਯੋਗ ਡੀ ਸੀ ਵਲੋਂ ਇਕ ਪਿੰਡ ਸੱਕਾਂਵਾਲੀ ਦੇ ਕਿਸਾਨ ਦੀ ਮੂੰਗੀ ਦੀ ਬੀਜੀ ਹੋਈ ਫ਼ਸਲ ਸਬੰਧੀ ਰਿਪੋਰਟ ਬਣਾਉਣ ਲਈ ਕਿਹਾ ਸੀ | ਇਸ ਸਬੰਧ ਵਿਚ ਉਨ੍ਹਾਂ ਵੱਲੋਂ ਚਾਰ ਖੇਤੀਬਾੜੀ ਅਫ਼ਸਰਾਂ ਦੀ ਇੱਕ ਕਮੇਟੀ ਬਣਾ ਕੇ ਉਸ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ ਤੇ ਇਸ ਰਿਪੋਰਟ ਨੂੰ ਉੱਚ ਅਧਿਕਾਰੀਆਂ ਤੱਕ ਪਹੁੰਚ ਦਾ ਕਰ ਦਿੱਤਾ ਗਿਆ ਹੈ ਅਤੇ ਉੱਚ ਅਧਿਕਾਰੀ ਹੀ ਇਸ ‘ਤੇ ਬਣਦੀ ਕਾਰਵਾਈ ਕਰਨਗੇ।

Scroll to Top