ਟਰੇਨਾਂ ਰੱਦ

ਬਿਜਲੀ ਸੰਕਟ ਦੇ ਚੱਲਦੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, 657 ਪੈਸੇਂਜਰ ਟਰੇਨਾਂ ਰੱਦ

ਚੰਡੀਗੜ੍ਹ 29 ਅਪ੍ਰੈਲ 2022: ਕੇਂਦਰ ਸਰਕਾਰ ਨੇ 657 ਪੈਸੇਂਜਰ ਟਰੇਨਾਂ (657 passenger trains) ਨੂੰ ਰੱਦ ਕਰ ਦਿੱਤਾ ਹੈ ਤਾਂ ਜੋ ਕੋਲੇ ਦੇ ਰੈਕ ਤਾਪ ਬਿਜਲੀ ਘਰਾਂ ਤੱਕ ਜਲਦੀ ਪਹੁੰਚ ਸਕਣ ਅਤੇ ਬਿਜਲੀ ਸੰਕਟ ਖਤਮ ਹੋ ਸਕੇ। ਦੇਸ਼ ‘ਚ ਬਿਜਲੀ ਦੀ ਸਭ ਤੋਂ ਵੱਧ ਮੰਗ ਅਤੇ ਕੋਲੇ ਦੀ ਕਮੀ ਕਾਰਨ ਪੈਦਾ ਹੋਏ ਬਿਜਲੀ ਸੰਕਟ ‘ਤੇ ਕਾਬੂ ਪਾਉਣ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ।ਇਨ੍ਹੀਂ ਦਿਨੀਂ ਉੱਤਰ ਪ੍ਰਦੇਸ਼, ਰਾਜਸਥਾਨ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਉੱਤਰਾਖੰਡ, ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਗੁਜਰਾਤ ਵਿੱਚ ਤੇਜ਼ ਧੁੱਪ ਅਤੇ ਗਰਮੀ ਦੇ ਵਿੱਚ ਲੋਕ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਦੇਸ਼ ਭਰ ਦੇ ਤਾਪ ਬਿਜਲੀ ਘਰਾਂ ਨੂੰ ਕੋਲੇ ਦੀ ਤੁਰੰਤ ਪਹੁੰਚ ਪ੍ਰਦਾਨ ਕਰਨ ਲਈ, ਕੇਂਦਰ ਸਰਕਾਰ ਨੇ ਯਾਤਰੀ ਰੇਲਗੱਡੀਆਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿੱਚ ਮੇਲ, ਐਕਸਪ੍ਰੈਸ ਅਤੇ ਪੈਸੇਂਜਰ ਟਰੇਨਾਂ ਦੇ ਰੱਦ ਹੋਣ ਨਾਲ ਕੋਲੇ ਨਾਲ ਭਰੀਆਂ ਰੇਕਾਂ ਵਾਲੀਆਂ ਮਾਲ ਗੱਡੀਆਂ ਨੂੰ ਜਲਦੀ ਰਸਤਾ ਮਿਲੇਗਾ ਅਤੇ ਉਹ ਘੱਟ ਸਮੇਂ ਵਿੱਚ ਥਰਮਲ ਪਾਵਰ ਸਟੇਸ਼ਨਾਂ ਤੱਕ ਦੀ ਦੂਰੀ ਤੈਅ ਕਰ ਸਕਣਗੀਆਂ। ਕੋਲੇ ਦੀ ਕਮੀ ਕਾਰਨ ਕਈ ਰਾਜ ਬਿਜਲੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਗਰਮੀਆਂ ਦੇ ਇਸ ਮੌਸਮ ਵਿੱਚ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਮੱਦੇਨਜ਼ਰ ਸਰਕਾਰ ਨੇ ਇਹ ਫੈਸਲਾ ਲਿਆ ਹੈ।

Scroll to Top